Journalism Of Hope
BREAKING NEWS
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !... ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ ਕੀਤੀ ਖੁਦਕੁਸ਼ੀ...ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !,,,, ਹਰਿਦੁਆਰ ‘ਚ ਵਾਪਰਿਆ ਮੰਦਭਾਗਾ ਹਾਦਸਾ, 4 ਕਾਂਵੜੀਆਂ ਦੀ ਮੌਤ....

ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਮੈਦਾਨ ‘ਚ ਉਤਰੇ ਭੁਪੇਸ਼ ਬਘੇਲ, ਅੱਜ ਤੋਂ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

Congress in-charge Punjab visit: ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਕਾਂਗਰਸ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅੱਜ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਦੌਰੇ ਦੀ ਸ਼ੁਰੂਆਤ ਕਰਨਗੇ। ਇਹ ਦੌਰਾ […]
Ranjit Singh
By : Updated On: 31 Jul 2026 07:19:AM
ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਮੈਦਾਨ ‘ਚ ਉਤਰੇ ਭੁਪੇਸ਼ ਬਘੇਲ, ਅੱਜ ਤੋਂ ਵੱਖ-ਵੱਖ ਜ਼ਿਲ੍ਹਿਆਂ ਦਾ ਕਰਨਗੇ ਦੌਰਾ

Congress in-charge Punjab visit: ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਕਾਂਗਰਸ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅੱਜ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਦੌਰੇ ਦੀ ਸ਼ੁਰੂਆਤ ਕਰਨਗੇ। ਇਹ ਦੌਰਾ 31 ਜੁਲਾਈ ਤੋਂ 8 ਅਗਸਤ ਤੱਕ ਚੱਲੇਗਾ, ਜਿਸ ਦੌਰਾਨ ਉਹ 16 ਜ਼ਿਲ੍ਹਿਆਂ ਵਿੱਚ ਕਾਂਗਰਸੀ ਆਗੂਆਂ, ਜ਼ਿਲ੍ਹਾ ਪ੍ਰਧਾਨਾਂ, ਵਰਕਰਾਂ ਅਤੇ ਸਥਾਨਕ ਲੀਡਰਸ਼ਿਪ ਨਾਲ ਮੀਟਿੰਗਾਂ ਕਰਨਗੇ।

ਇਸ਼ਤਿਹਾਰ

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਤੋਂ “ਹਰ ਬੂਥ, ਕਾਂਗਰਸ ਮਜਬੂਰ” ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਨਗੇ। ਇਹ ਮੁਹਿੰਮ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਕਾਂਗਰਸ ਦੇ ਰਾਜ ਵਿਆਪੀ ਸੰਗਠਨਾਤਮਕ ਅਭਿਆਨ ਦੀ ਸ਼ੁਰੂਆਤ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਸੰਗਠਨ ਅਧਿਕਾਰੀ ਪਾਰਟੀ ਦੇ ਜ਼ਮੀਨੀ ਪੱਧਰ ਦੇ ਨੈੱਟਵਰਕ ਨੂੰ ਵਧਾਉਣ ਲਈ ਇੱਕ ਰੋਡਮੈਪ ‘ਤੇ ਚਰਚਾ ਕਰਨ ਲਈ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੁਹਿੰਮ ਦਾ ਲਾਂਚ ਸਮਾਗਮ ਦੁਪਹਿਰ 12:30 ਵਜੇ ਸਰਹਿੰਦ ਦੇ ਸੋਹਨ ਫਾਰਮਜ਼ ਵਿਖੇ ਹੋਵੇਗਾ, ਅਤੇ ਦੂਜਾ ਸਮਾਗਮ ਸ਼ਾਮ 5 ਵਜੇ ਖਰੜ ਦੇ ਗ੍ਰੈਂਡ ਐਂਪੋਰੀਅਮ ਵਿਖੇ ਹੋਵੇਗਾ।

ਪਹਿਲੇ ਦਿਨ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਅਤੇ ਮੁਹਾਲੀ ਵਿੱਚ ਮੀਟਿੰਗਾਂ ਕਰਨਗੇ। ਇਸ ਤੋਂ ਬਾਅਦ ਉਹ ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਲੁਧਿਆਣਾ, ਮਾਲੇਰਕੋਟਲਾ, ਖੰਨਾ, ਨਵਾਂਸ਼ਹਿਰ ਅਤੇ ਰੂਪਨਗਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਇਸ ਦੌਰੇ ਦਾ ਮੁੱਖ ਮਕਸਦ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ 2027 ਦੀਆਂ ਚੋਣਾਂ ਲਈ ਰਣਨੀਤੀ ਨੂੰ ਅੰਤਿਮ ਰੂਪ ਦੇਣਾ ਹੈ। ਨਾਲ ਹੀ, ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਨ ਅਤੇ ਸੰਗਠਨ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਵੀ ਇਸ ਦੌਰੇ ਦਾ ਅਹਿਮ ਹਿੱਸਾ ਮੰਨੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News