ਦਰਬਾਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਉਂਦੇ ਹੋਏ ਅੱਜ ਕਾਂਗਰਸ ਆਗੂਆਂ ਨੇ ਪਵਿੱਤਰ ਅਸਥਾਨ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ ਕਿ ਸੱਚੇ ਪਾਤਸ਼ਾਹ ਇਸ ਧਰਤੀ ਨੂੰ ਹਮੇਸ਼ਾ ਸੁੱਖ-ਸ਼ਾਂਤੀ ਪ੍ਰਦਾਨ ਕਰਨ। ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਸਰਦਾਰ ਗੁਰਜੀਤ ਸਿੰਘ ਔਜਲਾ, ਕਪੂਰਥਲਾ ਤੋਂ ਐਮਐਲਏ ਰਾਣਾ ਗੁਰਜੀਤ ਸਿੰਘ, ਸ਼ਾਹਕੋਟ ਤੋਂ ਐਮਐਲਏ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਤੇ ਆਦਮਪੁਰ ਤੋਂ ਐਮਐਲਏ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਸਨ।
ਸੁਖਵਿੰਦਰ ਸਿੰਘ ਕੋਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੀ ਮੀਟਿੰਗ ਕੀਤੀ ਅਤੇ ਸੁਰੱਖਿਆ ਦੀ ਸਥਿਤੀ ਬਾਰੇ ਗੱਲ ਕੀਤੀ। ਕੋਟਲੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਸ਼੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਤੁਰੰਤ ਅਤੇ ਗੰਭੀਰ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਪੈਸੇ ਜਾਂ ਸਰਕਾਰੀ ਲਾਗਤ ਦਾ ਨਹੀਂ, ਬਲਕਿ ਸੰਸਾਰ ਭਰ ਦੀ ਸੰਗਤ ਦੀ ਆਸਥਾ ਨਾਲ ਜੁੜਿਆ ਹੈ, ਜਿਸ ਦੀ ਰੱਖਿਆ ਲਈ ਕੋਈ ਕਮੀ ਨਹੀਂ ਛੱਡਣੀ ਚਾਹੀਦੀ।
ਐਮਐਲਏ ਰਾਣਾ ਗੁਰਜੀਤ ਸਿੰਘ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੇਂਦਰ ਅਤੇ ਸੂਬਾ ਦੋਵਾਂ ਦੀ ਜ਼ਿੰਮੇਵਾਰੀ ਹੈ ਕਿ ਸੁਰੱਖਿਆ ਲਈ ਉਚਿਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਟੈਕਨੋਲੋਜੀ ਬਹੁਤ ਅੱਗੇ ਵੱਧ ਚੁੱਕੀ ਹੈ, ਇਸ ਲਈ ਆਰਟੀਫੀਸ਼ਅਲ ਇੰਟੈਲੀਜੈਂਸ ਵਰਗੀਆਂ ਨਵੀਂ ਤਕਨੀਕਾਂ ਦੀ ਵਰਤੋਂ ਕਰਕੇ ਦਰਬਾਰ ਸਾਹਿਬ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਿੱਧਾ ਸੰਦੇਸ਼ ਦਿੱਤਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਕੰਮ ਕਰਨ।
ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਵਿੱਚ ਕੇਂਦਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ, ਕਿਉਂਕਿ ਬਹੁਤ ਸਾਰੀਆਂ ਧਮਕੀਆਂ ਵਿਦੇਸ਼ਾਂ ਤੋਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਸੂਬਾ ਸਰਕਾਰ ਦਾ ਵਿਸ਼ਾ ਨਹੀਂ ਹੈ, ਸੁਰੱਖਿਆ ਏਜੰਸੀਆਂ ਨੂੰ ਸੰਜੀਦਗੀ ਨਾਲ ਇਸ ਨੂੰ ਹੱਥ ਲਾਉਣਾ ਚਾਹੀਦਾ ਹੈ।
ਅਨਮੋਲ ਗਗਨ ਮਾਨ ਦੇ ਅਸਤੀਫੇ ‘ਤੇ ਵੀ ਉਨ੍ਹਾਂ ਨੇ ਤਿੱਖਾ ਰੁਖ ਅਖਤਿਆਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਕੇਂਦਰਤ ਲੀਡਰਸ਼ਿਪ ਪੰਜਾਬ ਤੇ ਦਬਾਅ ਬਣਾਉਂਦੀ ਆ ਰਹੀ ਹੈ, ਜਿਸ ਕਰਕੇ ਪੰਜਾਬੀ ਆਗੂ ਪਰੇਸ਼ਾਨ ਹੋ ਕੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਸਤੀਫੇ ਤੋਂ ਜ਼ਿਆਦਾ ਇਹ ਦਿੱਲੀ ਦੇ ਦਖਲ ਦਾ ਨਤੀਜਾ ਹੈ, ਜੋ ਪੰਜਾਬ ਦੀ ਆਤਮਗਰਿਮਤਾ ਲਈ ਠੀਕ ਨਹੀਂ।
ਗੁਰਜੀਤ ਔਜਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਦਿੱਲੀ ਵੱਲੋਂ ਹੋ ਰਹੇ ਦਖਲ ਤੇ ਅਸਹਿਮਤ ਹੈਂ, ਪਰ ਉਹਨਾਂ ਨੂੰ ਦਬਾਅ ਹੇਠ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਹੈ ਕਿ ਸੂਬਾ ਆਪਣੇ ਫੈਸਲੇ ਆਪ ਲਵੇ ਅਤੇ ਕਿਸੇ ਵੀ ਬਾਹਰੀ ਦਖਲ ਨੂੰ ਸਵੀਕਾਰ ਨਾ ਕਰੇ।

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਚੀਮਾ
Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ...