Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਕਾਂਗਰਸੀ ਆਗੂ ਦੇ ਇਕਲੌਤੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਦਰਦਨਾਕ ਕੀਤੀ ਵੀਡੀਓ ਰਿਕਾਰਡ

Bhatinda Congress Leader Son Suicide; ਬਠਿੰਡਾ ਦੀ ਗਰੀਨ ਐਨਕਲੇਵ ਕਲੋਨੀ ਵਿੱਚ ਰਹਿਣ ਵਾਲੇ ਮਰਹੂਮ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਟ ਦੇ ਇਕਲੌਤੇ ਪੁੱਤਰ ਅਤੇ ਪੇਸ਼ੇ ਤੋਂ ਵਕੀਲ ਦਵਿੰਦਰਪਾਲ ਸਿੰਘ ਨੱਤ ਨੇ ਖ਼ੁਦਕੁਸ਼ੀ ਕਰ ਲਈ ਹੈ। ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਦਰਦਨਾਕ ਵੀਡੀਓ ਵਿੱਚ ਨੱਤ ਨੇ ਚੰਡੀਗੜ੍ਹ ਦੇ ਪ੍ਰਸਿੱਧ ਕਾਲੋਨਾਈਜ਼ਰ ਬਿੰਦਰਪਾਲ ਮਿੱਤਲ ਅਤੇ ਉਸ ਦੇ ਪੁੱਤਰਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਂਗਰਸੀ ਆਗੂ ਦੇ ਇਕਲੌਤੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਦਰਦਨਾਕ ਕੀਤੀ ਵੀਡੀਓ ਰਿਕਾਰਡ

Bhatinda Congress Leader Son Suicide; ਬਠਿੰਡਾ ਦੀ ਗਰੀਨ ਐਨਕਲੇਵ ਕਲੋਨੀ ਵਿੱਚ ਰਹਿਣ ਵਾਲੇ ਮਰਹੂਮ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਟ ਦੇ ਇਕਲੌਤੇ ਪੁੱਤਰ ਅਤੇ ਪੇਸ਼ੇ ਤੋਂ ਵਕੀਲ ਦਵਿੰਦਰਪਾਲ ਸਿੰਘ ਨੱਤ ਨੇ ਖ਼ੁਦਕੁਸ਼ੀ ਕਰ ਲਈ ਹੈ। ਮੌਤ ਤੋਂ ਪਹਿਲਾਂ ਬਣਾਈ ਗਈ ਇੱਕ ਦਰਦਨਾਕ ਵੀਡੀਓ ਵਿੱਚ ਨੱਤ ਨੇ ਚੰਡੀਗੜ੍ਹ ਦੇ ਪ੍ਰਸਿੱਧ ਕਾਲੋਨਾਈਜ਼ਰ ਬਿੰਦਰਪਾਲ ਮਿੱਤਲ ਅਤੇ ਉਸ ਦੇ ਪੁੱਤਰਾਂ ਭਰਤ ਮਿੱਤਲ ਤੇ ਪ੍ਰਤੀਕ ਮਿੱਤਲ, ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਨੱਤ ਨੇ ਇਲਜ਼ਾਮ ਲਾਇਆ ਕਿ ਉਕਤ ਬਿਲਡਰਾਂ ਨੇ ਉਸ ਦੇ 5 ਕਰੋੜ ਰੁਪਏ ਦਬਾ ਲਏ ਹਨ ਅਤੇ ਉਸ ਰਾਹੀਂ ਹੋਰਨਾਂ ਦੋਸਤਾਂ ਵੱਲੋਂ ਨਿਵੇਸ਼ ਕੀਤੇ ਗਏ 6-7 ਕਰੋੜ ਰੁਪਏ ਵੀ ਵਾਪਸ ਨਹੀਂ ਕੀਤੇ ਜਾ ਰਹੇ ਸਨ, ਜਿਸ ਕਾਰਨ ਉਹ ਭਾਰੀ ਮਾਨਸਿਕ ਪਰੇਸ਼ਾਨੀ ਵਿੱਚ ਸੀ।

ਦਵਿੰਦਰਪਾਲ ਨੱਤ ਨੇ ਵੀਡੀਓ ਰਾਹੀਂ ਆਪਣੇ ਪਿਤਾ ਦੇ ਸ਼ੁਭਚਿੰਤਕਾਂ ਅਤੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਸੁਖਰਾਜ ਸਿੰਘ ਨੱਟ, ਜੋ ਤਿੰਨ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਸਨ ਅਤੇ ‘ਵੈਵਕੋ’ ਦੇ ਚੇਅਰਮੈਨ ਵੀ ਰਹੇ ਸਨ, ਦੇ ਦੇਹਾਂਤ ਤੋਂ ਬਾਅਦ ਹੁਣ ਪਰਿਵਾਰ ਵਿੱਚ ਸਿਰਫ਼ ਦਵਿੰਦਰਪਾਲ ਦੀ ਮਾਂ ਅਤੇ ਪਤਨੀ ਹੀ ਰਹਿ ਗਏ ਹਨ। ਇਸ ਖ਼ਬਰ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ ਅਤੇ ਪੁਲੀਸ ਹੁਣ ਵਾਇਰਲ ਵੀਡੀਓ ਦੇ ਆਧਾਰ ’ਤੇ ਮਿੱਤਲ ਪਰਿਵਾਰ ਵਿਰੁੱਧ ਕਾਰਵਾਈ ਦੀ ਤਿਆਰੀ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News