ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

Sukhpal Singh Khaira controversy; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ […]
Jaspreet Singh
By : Published: 10 Mar 2026 16:34:PM
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ
harpal singh cheema

Sukhpal Singh Khaira controversy; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਅਜਿਹੇ ਨਿੰਦਣਯੋਗ ਵਤੀਰੇ ਅਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਪਾਰਟੀ ‘ਚੋਂ ਤੁਰੰਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ।

ਸੁਖਪਾਲ ਸਿੰਘ ਖਹਿਰਾ ਵੱਲੋਂ ਇਹ ਕਹੇ ਜਾਣ ਕਿ ਮਾਵਾਂ ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਔਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੇ ਵਿਰੋਧ ਵਿੱਚ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ।

ਵਿਧਾਇਕ ਖਹਿਰਾ ਦੀ ਇਸ ਟਿੱਪਣੀ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇੱਕ ਸਿਆਸਤਦਾਨ ਜੋ ਉਸ ਸੂਬੇ ਤੋਂ ਕਈ ਵਾਰ ਚੁਣਿਆ ਗਿਆ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ‘ (ਜਿਸ ਇਸਤਰੀ ਤੋਂ ਰਾਜੇ ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ) ਦਾ ਪ੍ਰਚਾਰ ਕੀਤਾ, ਸੂਬੇ ਦੀਆਂ ਮਾਵਾਂ ਅਤੇ ਧੀਆਂ ਦਾ ਇੰਨੀ ਬੇਸ਼ਰਮੀ ਨਾਲ ਅਪਮਾਨ ਨਹੀਂ ਕਿਸ ਤਰ੍ਹਾਂ ਕਰ ਸਕਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅਜਿਹਾ ਘਿਨੌਣਾ ਬਿਆਨ ਪੰਜਾਬ ਦੀ ਉਸ ਧਰਤੀ ਲਈ ਹੈਰਾਨੀਜਨਕ ਅਤੇ ਅਸਵੀਕਾਰਨਯੋਗ ਹੈ, ਜਿਸਨੇ ਹਮੇਸ਼ਾ ਔਰਤਾਂ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਤਜਰਬੇਕਾਰ ਸਿਆਸਤਦਾਨ ਲਈ ਔਰਤਾਂ ਵਿਰੁੱਧ ਅਜਿਹਾ ਬਿਆਨ ਦੇਣਾ ਉਸਦੀ ਘਟੀਆ ਅਤੇ ਨੀਵੀਂ ਮਾਨਸਿਕਤਾ ਨੂੰ ਦਰਸਾਉਣ ਦੇ ਨਾਲ-ਨਾਲ ਉਨ੍ਹਾਂ ਕਦਰਾਂ-ਕੀਮਤਾਂ ਦਾ ਨਿਰਾਦਰ ਵੀ ਕਰਦਾ ਹੈ, ਜਿਨ੍ਹਾਂ ‘ਤੇ ਸਾਡਾ ਸਮਾਜ ਖੜ੍ਹਾ ਹੈ।

ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਆਪਣੀ ਭਾਸ਼ਾ ‘ਤੇ ਕੰਟਰੋਲ ਅਤੇ ਸਿਆਸੀ ਸੂਝ ਨੂੰ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਪਹਿਲਾਂ ਹੀ ਕਾਂਗਰਸ ਦੀ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਆਪਣੇ ਵਤੀਰੇ ‘ਤੇ ਧਿਆਨ ਦੇਣ ਲਈ ਚੇਤਾਵਨੀ ਦੇ ਚੁੱਕੀ ਹੈ।

ਪੰਜਾਬ ਸਰਕਾਰ ਦੀਆਂ ਮਹਿਲਾ-ਪੱਖੀ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਹੋਈ ਬਜਟ ਚਰਚਾ ਅਤੇ ਮਾਵਾਂ ਧੀਆਂ ਸਤਿਕਾਰ ਸਕੀਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਔਰਤਾਂ ਲਈ ਇੱਕ ਅਹਿਮ ਮਹੱਤਵ ਰੱਖਦੀ ਹੈ ਹੈ ਜਿਨ੍ਹਾਂ ਨੂੰ ਪਹਿਲਾਂ ਆਪਣੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਲਈ ਵੀ ਆਪਣੇ ਪਿਤਾ, ਭਰਾਵਾਂ ਜਾਂ ਪਤੀਆਂ ‘ਤੇ ਨਿਰਭਰ ਹੋਣ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਸਹਿਯੋਗੀ ਡਾ. ਬਲਜੀਤ ਕੌਰ ਨੇ ਬਜਟ ਚਰਚਾ ਦੌਰਾਨ ਇਹ ਸਪੱਸ਼ਟ ਕੀਤਾ ਸੀ ਕਿ ਕਿਵੇਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੀ ਵਿੱਤੀ ਆਜ਼ਾਦੀ ਅਤੇ ਮਾਣ ਨੂੰ ਹੋਰ ਮਜ਼ਬੂਤ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਅਜਿਹਾ ਬਿਆਨ ਪੂਰੀ ਤਰ੍ਹਾਂ ਉਨ੍ਹਾਂ ਦੀ ਸਿਆਸੀ ਬੁਖਲਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਤੱਥ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਕਿ ‘ਆਪ’ ਸਰਕਾਰ ਨੇ ਸ਼ਾਸਨ ਦੇ ਮਹਿਜ਼ ਚਾਰ ਸਾਲਾਂ ਦੇ ਅੰਦਰ ਆਪਣੀਆਂ ਪੰਜ ਪ੍ਰਮੁੱਖ ਗਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਦੇ ਇਸ ਅਪਮਾਨ ਦੀ ਨਿੰਦਾ ਕਰਨ ਲਈ ਲਿਆਂਦੇ ਗਏ ਪ੍ਰਸਤਾਵ ‘ਤੇ ਚਰਚਾ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੇ ਗੈਰ-ਜ਼ਿੰਮੇਵਾਰਾਨਾ ਅਤੇ ਔਰਤ ਵਿਰੋਧੀ ਰਵੱਈਏ ਵਿਰੁੱਧ ਇੱਕਜੁੱਟ ਹੋਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਸਦਨ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਔਰਤਾਂ ਪ੍ਰਤੀ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad