UP News: ਉੱਤਰ ਪ੍ਰਦੇਸ਼ ਦੀ ਸੀਤਾਪੁਰ ਸੀਟ ਤੋਂ ਕਾਂਗਰਸ ਦੇ ਸਾਂਸਦ ਰਾਕੇਸ਼ ਰਾਠੌਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
Congress MP Rakesh Rathore: ਸੀਤਾਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸਾਂਸਦ ਰਾਕੇਸ਼ ਰਾਠੌਰ ਨੂੰ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਹੈ। ਰੇਪ ਕੇਸ ਦੇ ਮੁਲਜ਼ਮ ਰਾਕੇਸ਼ ਰਾਠੌਰ ਦੀ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਅੱਜ ਘਰ ਵਿੱਚ ਪ੍ਰੈੱਸ ਕਾਨਫਰੰਸ ਕਰ ਰਿਹਾ ਸੀ। ਪੁਲਿਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਹੀ ਦੋਸ਼ੀ ਸਾਂਸਦ ਨੂੰ ਹਿਰਾਸਤ ‘ਚ ਲੈ ਲਿਆ।
ਹਾਲਾਂਕਿ ਦੱਸ ਦਈਏ ਕਿ ਰਾਕੇਸ਼ ਰਾਠੌਰ ਨੇ ਹਾਈ ਕੋਰਟ ਦੀ ਲਖਨਊ ਬੈਂਚ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਨੇ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਸਪੱਸ਼ਟ ਤੌਰ ‘ਤੇ ਆਤਮ ਸਮਰਪਣ ਕਰਨ ਲਈ ਕਿਹਾ ਸੀ।
ਦਰਅਸਲ, ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਸ਼ਿਕਾਇਤਕਰਤਾ ਔਰਤ ਨੇ ਇਹ ਕੇਸ 4 ਸਾਲ ਬਾਅਦ ਦਾਇਰ ਕੀਤਾ ਤੇ ਉਸ ਦੇ ਮੁਵੱਕਿਲ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਸੀ।