ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਕਾਂਗਰਸ ਪਾਰਟੀ ਪਿੰਡ-ਪਿੰਡ ਜਾਵੇਗੀ: ਡਾ. ਅਮਰ ਸਿੰਘ

Punjab News; ਹਲਕਾ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰਸ ਦੌਰਾਨ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਭਾਰਤ-ਅਮਰੀਕਾ ਸਮਝੌਤੇ ਅਤੇ ਮਨਰੇਗਾ ਨੂੰ ਖਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਦੀਆਂ ਲੋਕ ਮਾਰੂ ਨੀਤੀਆਂ […]
Jaspreet Singh
By : Updated On: 03 Mar 2026 17:35:PM
ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ ਕਾਂਗਰਸ ਪਾਰਟੀ ਪਿੰਡ-ਪਿੰਡ ਜਾਵੇਗੀ: ਡਾ. ਅਮਰ ਸਿੰਘ

Punjab News; ਹਲਕਾ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰਸ ਦੌਰਾਨ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਭਾਰਤ-ਅਮਰੀਕਾ ਸਮਝੌਤੇ ਅਤੇ ਮਨਰੇਗਾ ਨੂੰ ਖਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਲਾਮਬੰਦ ਕਰਦੇ ਹੋਏ ਵਿਰੋਧ ਕੀਤਾ ਜਾਵੇਗਾ ਤੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਅਤੇ ਕੇਂਦਰ ਦੇ ਮੁੱਦਿਆਂ, ਪੰਜਾਬ ਦੀ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ 6 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਰਾਓ ਕੀਤਾ ਜਾਵੇਗਾ।

ਡਾ. ਅਮਰ ਸਿੰਘ ਨੇ ਕਿਹਾ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਸ ਵਿੱਚ ਰਲੇ ਹੋਏ ਹਨ। ਇਸੇ ਲਈ ਹੀ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਜੋ ਪੋਲਿਸੀਆਂ ਪੰਜਾਬ ਵਿਰੋਧੀ ਲਿਆਂਦੀਆਂ ਜਾ ਰਹੀਆਂ ਹਨ, ਉਹਦਾ ਵਿਰੋਧ ਨਹੀਂ ਕਰ ਰਹੀ, ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਹਤੈਸ਼ੀ ਹੈ ਤਾਂ ਅਜਿਹੇ ਮੁੱਦਿਆਂ ਨੂੰ ਲੈ ਕੇ ਵਿਧਾਇਕਾਂ ਵੱਲੋਂ ਪ੍ਰਧਾਨ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣਾ ਚਾਹੀਦਾ ਹੈ।

ਐਮਪੀ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਭਾਰਤ ਅਮਰੀਕਾ ਸਮਝੌਤੇ ਦੇ ਤਹਿਤ ਅਜਿਹੇ ਕਾਲਮ ਰੱਖੇ ਗਏ ਹਨ ਜਿਸ ਵਿੱਚ ਕਿਸੇ ਵੀ ਫਸਲ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ, ਇਸ ਲਈ ਇਹ ਸਮਝੌਤਾ ਭਵਿੱਖ ਵਿੱਚ ਕਿਸਾਨੀ ਲਈ ਬਹੁਤ ਖਤਰਨਾਕ ਸਾਬਤ ਹੋਵੇਗਾ।

Read Latest News and Breaking News at Daily Post TV, Browse for more News

Ad
Ad