ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ, ਪੰਜਾਬ ਦੇ ਸੀਨੀਅਰ ਆਗੂ ਵੀ ਹੋਣਗੇ ਸ਼ਾਮਲ
Congress Working Committee meeting: ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਅੱਜ 29 ਸਤੰਬਰ ਨੂੰ ਸਵੇਰੇ 10 ਵਜੇ ਦਿੱਲੀ ਵਿੱਚ ਹੋਵੇਗੀ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। […]
By :
Ranjit Singh
Updated On: 29 Sep 2026 08:41:AM
Congress Working Committee meeting: ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ (CWC) ਦੀ ਅਹਿਮ ਮੀਟਿੰਗ ਅੱਜ 29 ਸਤੰਬਰ ਨੂੰ ਸਵੇਰੇ 10 ਵਜੇ ਦਿੱਲੀ ਵਿੱਚ ਹੋਵੇਗੀ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਪ੍ਰਮੁੱਖ ਆਗੂ ਮੀਟਿੰਗ ਵਿੱਚ ਹਿੱਸਾ ਲੈ ਸਕਦੇ ਹਨ।
ਮੀਟਿੰਗ ਦੌਰਾਨ ਪਾਰਟੀ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।
