Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਸੰਗਰੂਰ ’ਚ ਅੱਜ ਕਾਂਗਰਸ ਦੀ ‘ਇਨਸਾਫ਼ ਰੈਲੀ’, ਰਾਹੁਲ ਗਾਂਧੀ ਅੱਜ ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਕਰਨਗੇ ਆਗਾਜ਼

ਸੰਗਰੂਰ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਨਗੇ। ਕਾਂਗਰਸ ਵੱਲੋਂ ਇਸ ਰੈਲੀ ਨੂੰ ਪੰਜਾਬ ਦੇ ਲੋਕਾਂ ਦੇ ਹੱਕਾਂ, ਭਵਿੱਖ ਅਤੇ ਇਨਸਾਫ਼ ਨਾਲ ਜੁੜੇ ਮੁੱਦੇ ਉਠਾਉਣ ਲਈ ਅਹਿਮ ਮੰਚ ਦੱਸਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੰਗਰੂਰ ’ਚ ਅੱਜ ਕਾਂਗਰਸ ਦੀ ‘ਇਨਸਾਫ਼ ਰੈਲੀ’, ਰਾਹੁਲ ਗਾਂਧੀ ਅੱਜ ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਕਰਨਗੇ ਆਗਾਜ਼

ਸੰਗਰੂਰ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਨਗੇ। ਕਾਂਗਰਸ ਵੱਲੋਂ ਇਸ ਰੈਲੀ ਨੂੰ ਪੰਜਾਬ ਦੇ ਲੋਕਾਂ ਦੇ ਹੱਕਾਂ, ਭਵਿੱਖ ਅਤੇ ਇਨਸਾਫ਼ ਨਾਲ ਜੁੜੇ ਮੁੱਦੇ ਉਠਾਉਣ ਲਈ ਅਹਿਮ ਮੰਚ ਦੱਸਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨਾਲ ਮਾਲਵਾ ਖੇਤਰ ਤੋਂ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਮਿਲੇਗੀ। ਇਸ ਦੇ ਨਾਲ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਿਸ਼ਨ 2027 ਲਈ ਸਰਗਰਮ ਹੋਣ ਦਾ ਸੰਦੇਸ਼ ਵੀ ਦਿੱਤਾ ਜਾਵੇਗਾ।

ਪਰਗਟ ਸਿੰਘ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਭਰ ਦੇ ਲੋਕ ਰਾਹੁਲ ਗਾਂਧੀ ਦੀ ਆਮਦ ਦੀ ਉਡੀਕ ਕਰ ਰਹੇ ਹਨ। ਕਾਂਗਰਸ ਨੇ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਸਵੇਰੇ 10 ਵਜੇ ਫੱਗੂਵਾਲਾ ਪਿੰਡ ਪਹੁੰਚਣ ਦੀ ਅਪੀਲ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਮਾਲਵਾ ਖੇਤਰ ਦੀ ਅਹਿਮ ਭੂਮਿਕਾ ਹੈ ਅਤੇ ਇੱਥੋਂ ਦੀਆਂ ਵਿਧਾਨ ਸਭਾ ਸੀਟਾਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਲਈ ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਕਾਂਗਰਸ ਦੀ ਰਣਨੀਤੀ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਧਿਆਨ ਜਥੇਬੰਦੀ ਨੂੰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ’ਤੇ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੋਰ ਮਜ਼ਬੂਤੀ ਨਾਲ ਤਿਆਰੀਆਂ ਵਿੱਚ ਜੁਟਣਗੇ।

Read Latest News and Breaking News at Daily Post TV, Browse for more News

Ad
Ad

Punjab District News