Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਗੁਰਦਾਸਪੁਰ ਦੇ ਸਰਹੱਦੀ ਇਲਾਕੇ ’ਚੋਂ ਹਥਿਆਰਾਂ ਅਤੇ ਗ੍ਰਨੇਡਾਂ ਦੀ ਖੇਪ ਬਰਾਮਦ

ਗੁਰਦਾਸਪੁਰ: ਗੁਰਦਾਸਪੁਰ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਿਸ ਅਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਮਿਲੇ ਹਨ। ਖੇਪ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ। ਜਾਣਕਾਰੀ ਮੁਤਾਬਕ, ਗੁਰਦਾਸਪੁਰ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦਾਸਪੁਰ ਦੇ ਸਰਹੱਦੀ ਇਲਾਕੇ ’ਚੋਂ ਹਥਿਆਰਾਂ ਅਤੇ ਗ੍ਰਨੇਡਾਂ ਦੀ ਖੇਪ ਬਰਾਮਦ
  • ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜਿਆ ਗਿਆ ਸੀ ਪੈਕੇਟ
  • 4 ਹੈਂਡ ਗ੍ਰਨੇਡ, 2 ਪਿਸਤੌਲ ਤੇ ਕਾਰਤੂਸ ਮਿਲੇ
  • ਪੁਲਿਸ-ਬੀਐੱਸਐੱਫ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ

ਗੁਰਦਾਸਪੁਰ: ਗੁਰਦਾਸਪੁਰ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਿਸ ਅਤੇ ਬੀਐੱਸਐੱਫ ਦੀ ਸਾਂਝੀ ਕਾਰਵਾਈ ਦੌਰਾਨ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਮਿਲੇ ਹਨ। ਖੇਪ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ।

ਜਾਣਕਾਰੀ ਮੁਤਾਬਕ, ਗੁਰਦਾਸਪੁਰ ਦੇ ਥਾਣਾ ਸਦਰ ਅਧੀਨ ਆਉਂਦੇ ਸਰਹੱਦੀ ਪਿੰਡ ਹਰਦੋਛੰਨੀ ਦੇ ਖੇਤਾਂ ਵਿੱਚ ਡਰੋਨ ਰਾਹੀਂ ਇੱਕ ਪੈਕੇਟ ਸੁੱਟੇ ਜਾਣ ਦੀ ਸੂਚਨਾ ਮਿਲੀ ਸੀ। ਇਸ ’ਤੇ ਪੁਲਿਸ ਅਤੇ ਬੀਐੱਸਐੱਫ ਦੀਆਂ ਟੀਮਾਂ ਨੇ ਰਾਤ ਕਰੀਬ 10 ਵਜੇ ਇਲਾਕੇ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪੈਕੇਟ ਮਿਲਿਆ, ਜਿਸ ਵਿੱਚ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ ਕਾਰਤੂਸ ਰੱਖੇ ਹੋਏ ਸਨ।

ਬਰਾਮਦ ਕੀਤੀ ਗਈ ਖੇਪ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਆਸ-ਪਾਸ ਦੇ ਇਲਾਕੇ ਦੀ ਵੀ ਜਾਂਚ ਕੀਤੀ ਗਈ। ਹਾਲਾਂਕਿ, ਮੁੱਢਲੀ ਤਲਾਸ਼ੀ ਦੌਰਾਨ ਕੋਈ ਹੋਰ ਸ਼ੱਕੀ ਵਸਤੂ ਨਹੀਂ ਮਿਲੀ।

ਐੱਸਐੱਸਪੀ ਤੁਸ਼ਾਰ ਗੁਪਤਾ ਨੇ ਵੀ ਹਥਿਆਰਾਂ ਦੀ ਬਰਾਮਦਗੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਇਹ ਖੇਪ ਮਿਲੀ ਸੀ ਅਤੇ ਇਲਾਕੇ ਵਿੱਚ ਹੋਰ ਕੋਈ ਸ਼ੱਕੀ ਸਮੱਗਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਮੁੜ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News