Constable Amandeep’s partner ; ਥਾਰ ‘ਚ ਨਸ਼ਾ ਬਰਾਮਦ ਹੋਣ ਮਗਰੋਂ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਲੰਬੇ ਸਮੇਂ ਤੋਂ ਸੁਰਖੀਆਂ ‘ਚ ਰਹੀ ਹੈ। ਬੀਤੇ ਦਿਨ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦਾ ਸਾਥੀ ਬਲਵਿੰਦਰ ਸਿੰਘ ਨੂੰ ਕਾਬੂ ਕੀਤਾ ਗਿਆ। ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੌਰਾਨ ਪੁਲਿਸ ਨੇ ਬਲਵਿੰਦਰ ਦਾ ਸੱਤ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ, ਪਰ ਪੁਲਿਸ ਨੂੰ 3 ਦਿਨ ਦਾ ਰਿਮਾਂਡ ਹੀ ਮਿਲਿਆ। ਰਿਮਾਂਡ ਦੌਰਾਨ ਬਠਿੰਡਾ ਪੁਲਿਸ ਵੱਲੋਂ ਬਲਵਿੰਦਰ ਸਿੰਘ ਦੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਇਸ ਦੌਰਾਨ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।
ਦੱਸ ਦਈਏ ਕਿ ਪੁਲਿਸ ਨੇ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਨੂੰ ਬੀਤੇ ਕੱਲ ਹੀ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸਨੂੰ ਸੀਆਈਏ ਬਠਿੰਡਾ ਨੇ ਆਪਣੀ ਹਿਰਾਸਤ ਵਿੱਚ ਰੱਖਿਆ। ਜਿਸ ਤੋਂ ਬਾਅਦ ਅੱਜ ਮਾਨਯੋਗ ਅਦਾਲਤ ਦੇ ਵਿੱਚ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਗਈ ਸੀ ਤਾਂ ਅਦਾਲਤ ਵੱਲੋਂ ਤਿੰਨ ਦਿਨ ਪੁਲਿਸ ਰਿਮਾਂਡ ਦੀ ਇਜਾਜ਼ਤ ਦਿੱਤੀ ਗਈ। ਜਿਸ ਤੋਂ ਬਾਅਦ ਹੁਣ ਪੁਲਿਸ ਇਸ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਬਲਵਿੰਦਰ ਸਿੰਘ ਅਤੇ ਇਸ ਦੇ ਨਾਲ ਜੁੜੀ ਹੋਈ ਤਮਾਮ ਕੜੀਆਂ ਨੂੰ ਖੰਗਾਲੇਗੀ। ਇਸ ‘ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।