Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਰ ਵੱਡੀ ਗਿਰਾਵਟ, ਜਾਣੋ ਤਾਜ਼ਾ ਰੇਟ….

Gold -Silver Price Drop;ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 7 ਕਾਰੋਬਾਰੀ ਦਿਨਾਂ ਵਿੱਚ ਸੋਨਾ ਕਰੀਬ 12 ਹਜ਼ਾਰ ਰੁਪਏ ਅਤੇ ਚਾਂਦੀ ਕਰੀਬ 24 ਹਜ਼ਾਰ ਰੁਪਏ ਸਸਤੀ ਹੋ ਚੁੱਕੀ ਹੈ। ਇੰਡੀਅਨ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ, ਵੀਰਵਾਰ ਨੂੰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 1,179 ਰੁਪਏ ਘਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਰ ਵੱਡੀ ਗਿਰਾਵਟ, ਜਾਣੋ ਤਾਜ਼ਾ ਰੇਟ….

Gold -Silver Price Drop;ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 7 ਕਾਰੋਬਾਰੀ ਦਿਨਾਂ ਵਿੱਚ ਸੋਨਾ ਕਰੀਬ 12 ਹਜ਼ਾਰ ਰੁਪਏ ਅਤੇ ਚਾਂਦੀ ਕਰੀਬ 24 ਹਜ਼ਾਰ ਰੁਪਏ ਸਸਤੀ ਹੋ ਚੁੱਕੀ ਹੈ।

ਇੰਡੀਅਨ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ, ਵੀਰਵਾਰ ਨੂੰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 1,179 ਰੁਪਏ ਘਟ ਕੇ 1.30 ਲੱਖ ਰੁਪਏ ਤੋਂ ਹੇਠਾਂ ਆ ਗਈ। ਉੱਥੇ ਹੀ ਇੱਕ ਕਿਲੋ ਚਾਂਦੀ ਦਾ ਭਾਅ 2,158 ਰੁਪਏ ਡਿੱਗ ਕੇ 1.62 ਲੱਖ ਰੁਪਏ ਰਹਿ ਗਿਆ।

ਕੌਮਾਂਤਰੀ ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤੀ ਅਤੇ ਵੱਡੇ ਨਿਵੇਸ਼ਕਾਂ ਵੱਲੋਂ ਉੱਚੀਆਂ ਕੀਮਤਾਂ ‘ਤੇ ਸੋਨਾ-ਚਾਂਦੀ ਵੇਚਣ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਆ ਰਹੀ ਹੈ।

ਆਲ ਟਾਈਮ ਹਾਈ ਤੋਂ ਚਾਂਦੀ 2.18 ਲੱਖ ਰੁਪਏ ਸਸਤੀ

ਇਸ ਸਾਲ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। 31 ਦਸੰਬਰ 2025 ਨੂੰ ਚਾਂਦੀ ਦੀ ਕੀਮਤ 2.30 ਲੱਖ ਰੁਪਏ ਸੀ, ਜੋ 29 ਜਨਵਰੀ ਨੂੰ ਵਧ ਕੇ 3.80 ਲੱਖ ਰੁਪਏ ਦੇ ਆਲ ਟਾਈਮ ਹਾਈ ‘ਤੇ ਪਹੁੰਚ ਗਈ ਸੀ। ਇਸ ਤੋਂ ਬਾਅਦ ਹੁਣ ਤੱਕ ਚਾਂਦੀ 2.18 ਲੱਖ ਰੁਪਏ ਯਾਨੀ ਕਰੀਬ 130 ਫ਼ੀਸਦੀ ਸਸਤੀ ਹੋ ਚੁੱਕੀ ਹੈ।

ਇਸੇ ਤਰ੍ਹਾਂ 31 ਦਸੰਬਰ 2025 ਨੂੰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 1.33 ਲੱਖ ਰੁਪਏ ਸੀ, ਜੋ 29 ਜਨਵਰੀ ਨੂੰ ਵਧ ਕੇ 1.76 ਲੱਖ ਰੁਪਏ ਦੇ ਉੱਚੇ ਪੱਧਰ ‘ਤੇ ਪਹੁੰਚ ਗਈ ਸੀ। ਹੁਣ ਤੱਕ ਸੋਨਾ ਕਰੀਬ 46 ਹਜ਼ਾਰ ਰੁਪਏ ਯਾਨੀ 35 ਫ਼ੀਸਦੀ ਸਸਤਾ ਹੋ ਚੁੱਕਾ ਹੈ।

ਕੀ ਲੰਬੇ ਸਮੇਂ ਤੱਕ ਜਾਰੀ ਰਹੇਗੀ ਗਿਰਾਵਟ?

ਕਮੋਡਿਟੀ ਮਾਹਿਰ ਅਜੈ ਕੇਡੀਆ ਦਾ ਮੰਨਣਾ ਹੈ ਕਿ ਸੋਨੇ-ਚਾਂਦੀ ਦੀ ਖਰੀਦਦਾਰੀ ਇੱਕੋ ਵਾਰ ਕਰਨ ਦੀ ਬਜਾਏ ਕਿਸ਼ਤਾਂ ਵਿੱਚ ਕਰਨੀ ਚਾਹੀਦੀ ਹੈ। ਕੁਝ ਖਰੀਦਦਾਰੀ ਹੁਣ ਕਰ ਲਓ ਅਤੇ ਬਾਕੀ 15 ਤੋਂ 20 ਦਿਨਾਂ ਦੇ ਅੰਤਰਾਲ ‘ਤੇ ਕਰੋ। ਨਿਵੇਸ਼ ਲਈ ਇੱਕ-ਦੋ ਮਹੀਨਿਆਂ ਦੀ ਬਜਾਏ 6 ਮਹੀਨਿਆਂ ਤੋਂ ਇੱਕ ਸਾਲ ਤੱਕ ਦਾ ਨਜ਼ਰੀਆ ਰੱਖ ਕੇ ਖਰੀਦਦਾਰੀ ਕਰਨੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News