Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ

ਮੁੰਬਈ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 27 ਨਵੰਬਰ ਨੂੰ ਮੁੰਬਈ ਦੇ ਮਹਾਲਕਸ਼ਮੀ ਰੇਸ ਕੋਰਸ ਵਿਖੇ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਡਾ. ਪੰਡਿਤਰਾਓ ਧਰੇਨਵਰ ਨੇ ਆਪਣੀ ਸ਼ਿਕਾਇਤ ਦੇ ਆਧਾਰ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (DCPO), ਮੁੰਬਈ ਵੱਲੋਂ ਮੁੰਬਈ ਪੁਲਿਸ ਨੂੰ ਨੋਟਿਸ ਜਾਰੀ ਕਰਵਾਇਆ ਹੈ। ਇਸ ਵਿੱਚ ਕੰਸਰਟ ਦੌਰਾਨ ਦਿਲਜੀਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ

ਮੁੰਬਈ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 27 ਨਵੰਬਰ ਨੂੰ ਮੁੰਬਈ ਦੇ ਮਹਾਲਕਸ਼ਮੀ ਰੇਸ ਕੋਰਸ ਵਿਖੇ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਡਾ. ਪੰਡਿਤਰਾਓ ਧਰੇਨਵਰ ਨੇ ਆਪਣੀ ਸ਼ਿਕਾਇਤ ਦੇ ਆਧਾਰ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (DCPO), ਮੁੰਬਈ ਵੱਲੋਂ ਮੁੰਬਈ ਪੁਲਿਸ ਨੂੰ ਨੋਟਿਸ ਜਾਰੀ ਕਰਵਾਇਆ ਹੈ। ਇਸ ਵਿੱਚ ਕੰਸਰਟ ਦੌਰਾਨ ਦਿਲਜੀਤ ਨੂੰ ਕੁਝ ਖ਼ਾਸ ਗੀਤ ਪੇਸ਼ ਕਰਨ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ।

ਨੋਟਿਸ ਵਿੱਚ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’, ‘ਜੀਭ ਵਿੱਚੋਂ ਅਫੀਮ ਲੱਭੀ’ ਅਤੇ ‘ਜੱਟ ਫਾਇਰ ਕਰਦਾ’ ਵਰਗੇ ਗੀਤਾਂ ਦਾ ਜ਼ਿਕਰ ਕਰਦਿਆਂ ਇਨ੍ਹਾਂ ਨੂੰ ਕੰਸਰਟ ਵਿੱਚ ਗਾਉਣ ਦੀ ਇਜਾਜ਼ਤ ਨਾ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਦਿਲਜੀਤ ਨੂੰ ਬੱਚਿਆਂ ਨੂੰ ਸਟੇਜ ’ਤੇ ਬੁਲਾਉਣ ਅਤੇ ਗੋਲੀਆਂ ਵਾਲੀ ‘ਬੁਲੇਟ ਬੈਲਟ’ ਪਹਿਨਣ ਦੀ ਇਜਾਜ਼ਤ ਨਾ ਦੇਣ ਦੀ ਮੰਗ ਵੀ ਕੀਤੀ ਗਈ ਹੈ।

‘ਮਦਿਰਾਪਾਨ’ ਗੀਤ ਨੂੰ ਲੈ ਕੇ ਸੈਂਸਰ ਬੋਰਡ ਨੂੰ ਨੋਟਿਸ
ਡਾ. ਪੰਡਿਤਰਾਓ ਧਰੇਨਵਰ ਨੇ ਫੌਜੀ ਵਰਦੀ ਵਿੱਚ ਫਿਲਮਾਏ ਗਏ ‘ਮਦਿਰਾਪਾਨ’ ਗੀਤ ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ ਦਿੱਤੇ ਜਾਣ ’ਤੇ ਵੀ ਇਤਰਾਜ਼ ਜਤਾਇਆ ਹੈ। ਇਸ ਸਬੰਧੀ ਉਨ੍ਹਾਂ ਨੇ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (CBFC) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਗੀਤ ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨਾਲ ਸਬੰਧਤ ਹੈ, ਜਿਸ ਵਿੱਚ ਕਲਾਕਾਰ ਫੌਜੀ ਵਰਦੀ ਪਹਿਨ ਕੇ ਨੱਚਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਚੀਫ਼ ਆਫ਼ ਡਿਫੈਂਸ ਸਟਾਫ (CDS) ਨੂੰ ਵੀ ਸ਼ਿਕਾਇਤ ਭੇਜੀ ਹੈ। ਇਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਗੀਤ ਵਿੱਚ ਫੌਜੀ ਵਰਦੀ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਇਸ ਨੂੰ ਫਿਲਮ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ।

ਦੋਹਰੇ ਮਾਪਦੰਡ ਦੇ ਦੋਸ਼ਾਂ ਨੂੰ ਕੀਤਾ ਰੱਦ
ਡਾ. ਪੰਡਿਤਰਾਓ ਨੇ ਆਪਣੇ ਉੱਤੇ ਲੱਗੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਵੀ ਕੋਲਡਪਲੇ ਅਤੇ ਐਡ ਸ਼ੀਰਨ ਸਮੇਤ ਕਈ ਕਲਾਕਾਰਾਂ ਖ਼ਿਲਾਫ਼ ਸ਼ਿਕਾਇਤਾਂ ਕੀਤੀਆਂ ਸਨ ਅਤੇ ਨੋਟਿਸ ਜਾਰੀ ਕਰਵਾਏ ਸਨ। ਉਨ੍ਹਾਂ ਨੇ ਸੁਨਿਧੀ ਚੌਹਾਨ, ਬੱਬੂ ਮਾਨ, ਹਨੀ ਸਿੰਘ ਅਤੇ ਕਰਨ ਔਜਲਾ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਕਿਸੇ ਇੱਕ ਕਲਾਕਾਰ ਤੱਕ ਸੀਮਤ ਨਹੀਂ ਹਨ। ਇਸ ਲਈ ਦਿਲਜੀਤ ਦੋਸਾਂਝ ਦੇ ਮਾਮਲੇ ਵਿੱਚ ਵੀ ਕੋਈ ਵੱਖਰਾ ਮਾਪਦੰਡ ਨਹੀਂ ਅਪਣਾਇਆ ਜਾ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News