Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਗੁਰਸਿਮਰਨ ਮੰਡ ਮਾਮਲੇ ‘ਚ ਭਖਿਆ ਵਿਵਾਦ, ਅੰਬਾਲਾ ‘ਚ ਤਣਾਅ ਦੇ ਹਾਲਾਤ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

Ambala Sikh Sangat Protest; ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਸੰਗਤ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਹਾਲਾਤ ਤਣਾਅਪੂਰਨ ਬਣ ਗਏ ਹਨ। ਵੀਰਵਾਰ ਨੂੰ ਗੁੱਸੇ ਵਿੱਚ ਆਈ ਭੀੜ ਨੇ ਜੀਟੀ ਰੋਡ (NH-44) ਨੂੰ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ, ਪਰ ਭੀੜ ਨੇ ਬੈਰੀਕੇਡ ਤੋੜ ਕੇ ਹਾਈਵੇਅ ‘ਤੇ ਪਹੁੰਚ ਗਈ। ਭੀੜ […]
By : Updated On: 13 Aug 2026 17:27:PM
ਗੁਰਸਿਮਰਨ ਮੰਡ ਮਾਮਲੇ ‘ਚ ਭਖਿਆ ਵਿਵਾਦ, ਅੰਬਾਲਾ ‘ਚ ਤਣਾਅ ਦੇ ਹਾਲਾਤ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

Ambala Sikh Sangat Protest; ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਸੰਗਤ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਹਾਲਾਤ ਤਣਾਅਪੂਰਨ ਬਣ ਗਏ ਹਨ। ਵੀਰਵਾਰ ਨੂੰ ਗੁੱਸੇ ਵਿੱਚ ਆਈ ਭੀੜ ਨੇ ਜੀਟੀ ਰੋਡ (NH-44) ਨੂੰ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ, ਪਰ ਭੀੜ ਨੇ ਬੈਰੀਕੇਡ ਤੋੜ ਕੇ ਹਾਈਵੇਅ ‘ਤੇ ਪਹੁੰਚ ਗਈ।

ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ, ਜਿਸ ਤੋਂ ਬਾਅਦ ਭਗਦੜ ਵਰਗੀ ਸਥਿਤੀ ਬਣ ਗਈ। ਇਸ ਦੌਰਾਨ ਕਈ ਵਾਹਨ ਆਪਸ ਵਿੱਚ ਟਕਰਾ ਗਏ ਅਤੇ ਨੁਕਸਾਨੀ ਗਏ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਜੱਗੀ ਸਿਟੀ ਸੈਂਟਰ ਨੇੜੇ ਹਾਈਵੇਅ ਜਾਮ ਕਰ ਦਿੱਤਾ। ਇਸ ਕਾਰਨ 5 ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਹੰਗਾਮੇ ਦੇ ਮੱਦੇਨਜ਼ਰ ਐਨਸੀਸੀ ਸਕੂਲ ਪ੍ਰਬੰਧਨ ਨੇ ਬੱਚਿਆਂ ਦੀ ਛੁੱਟੀ ਰੋਕ ਦਿੱਤੀ। ਫਿਲਹਾਲ ਸ੍ਰੀ ਪੰਜੋਖਰਾ ਸਾਹਿਬ ਤੋਂ ਲੈ ਕੇ NH-44 ਤੱਕ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ।

ਪ੍ਰਦਰਸ਼ਨਕਾਰੀ ਇੰਟਰਨੈਸ਼ਨਲ ਐਂਟੀ ਖਾਲਿਸਤਾਨ ਟੈਰਰਿਸਟ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਖਿਲਾਫ ਕਾਰਵਾਈ ਦੀ ਮੰਗ ‘ਤੇ ਅੜੇ ਹੋਏ ਹਨ। ਇਹ ਪੂਰਾ ਵਿਵਾਦ 7 ਅਗਸਤ ਨੂੰ ਸ੍ਰੀ ਪੰਜੋਖਰਾ ਸਾਹਿਬ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ ਘਟਨਾ ਨਾਲ ਜੁੜਿਆ ਹੈ।

ਉਸ ਦਿਨ ਗੁਰਸਿਮਰਨ ਸਿੰਘ ਮੰਡ Y+ ਸੁਰੱਖਿਆ ਦੇ ਨਾਲ ਗੁਰਦੁਆਰਾ ਸਾਹਿਬ ਪਹੁੰਚੇ ਸਨ। ਦੋਸ਼ ਹੈ ਕਿ ਮੰਡ ਦੀ ਗੱਡੀ ਨੇ ਸੰਗਤ ਨੂੰ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਅਤੇ ਨਿਹੰਗਾਂ ਨੇ ਮੰਡ ਨੂੰ ਦੌੜਾ-ਦੌੜਾ ਕੇ ਕੁੱਟਿਆ ਅਤੇ ਉਨ੍ਹਾਂ ਦੀ ਇਨੋਵਾ ਗੱਡੀ ਦੀ ਭੰਨਤੋੜ ਕੀਤੀ ਸੀ।

ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਮੰਡ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤੁਰੰਤ FIR ਦਰਜ ਕਰ ਲਈ, ਪਰ ਮੰਡ ਖਿਲਾਫ ਦਿੱਤੀ ਗਈ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਕਾਰਵਾਈ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਬੁਲਾਈ ਗਈ ਸੀ।

ਕੀ ਹੈ ਪੂਰਾ ਮਾਮਲਾ?

7 ਅਗਸਤ ਨੂੰ ਮੰਡ ਨਾਲ ਹੋਇਆ ਸੀ ਵਿਵਾਦ

ਇੰਟਰਨੈਸ਼ਨਲ ਐਂਟੀ ਖਾਲਿਸਤਾਨ ਟੈਰਰਿਸਟ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ 7 ਅਗਸਤ ਨੂੰ ਆਪਣੀ Y+ ਸੁਰੱਖਿਆ ਨਾਲ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਹੁੰਚੇ ਸਨ। ਇਸ ਦੌਰਾਨ ਵਿਵਾਦ ਖੜ੍ਹਾ ਹੋ ਗਿਆ।

ਦੋਸ਼ ਹੈ ਕਿ ਮੰਡ ਦੀ ਗੱਡੀ ਨੇ ਸੰਗਤ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਅਤੇ ਨਿਹੰਗਾਂ ਨੇ ਮੰਡ ਨੂੰ ਸੜਕ ‘ਤੇ ਦੌੜਾ ਕੇ ਕੁੱਟਿਆ। ਉਨ੍ਹਾਂ ਦੀ ਇਨੋਵਾ ਗੱਡੀ ਦੀ ਵੀ ਭੰਨਤੋੜ ਕੀਤੀ ਗਈ। ਕੁਝ ਨਿਹੰਗ ਘੋੜਿਆਂ ‘ਤੇ ਸਵਾਰ ਹੋ ਕੇ ਵੀ ਉੱਥੇ ਪਹੁੰਚੇ ਸਨ। ਪੁਲਿਸ ਮੁਲਾਜ਼ਮਾਂ ਨੇ ਦਖਲ ਦੇ ਕੇ ਮੰਡ ਨੂੰ ਬਚਾਇਆ ਸੀ।

ਪੁਲਿਸ ਕਾਰਵਾਈ ਦੇ ਵਿਰੋਧ ‘ਚ ਹੋਈ ਸੀ ਮੀਟਿੰਗ

ਇਸ ਮਾਮਲੇ ਵਿੱਚ ਮੰਡ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ‘ਤੇ ਪੁਲਿਸ ਨੇ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੇ ਵਿਰੋਧ ਵਿੱਚ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸਿੱਖ ਸੰਗਤ ਦੀ ਮੀਟਿੰਗ ਹੋਈ।

ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਮੈਂਬਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੈਂਬਰਾਂ ਦਾ ਦੋਸ਼ ਹੈ ਕਿ ਮੰਡ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਪਰ ਗੁਰਦੁਆਰਾ ਪ੍ਰਬੰਧਨ ਵੱਲੋਂ ਦਿੱਤੀ ਗਈ ਸ਼ਿਕਾਇਤ ‘ਤੇ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ।

ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਪਹੁੰਚੇ

ਇਸ ਮੀਟਿੰਗ ਵਿੱਚ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵੀ ਪਹੁੰਚੇ।

ਇਸ ਤੋਂ ਇਲਾਵਾ HSGMC ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਉਪ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਬਲਵਿੰਦਰ ਸਿੰਘ ਭਿੰਡਰ, ਰੁਪਿੰਦਰ ਸਿੰਘ, ਰੁਪਿੰਦਰ ਸਿੰਘ ਲਾਡੀ, ਸੁਖਦੇਵ ਸਿੰਘ, ਗੁਰਤੇਜ ਸਿੰਘ, ਗੁਰਜੀਤ ਸਿੰਘ ਧਮੌਲੀ, ਹਰਿੰਦਰ ਸਿੰਘ ਰਾਛੇੜੀ, ਨਿਰਮਲ ਸਿੰਘ ਜੌਲਾ ਅਤੇ ਬਲਕਾਰ ਸਿੰਘ ਮਰਦੋਂ ਸਾਹਿਬ ਸਮੇਤ ਕਈ ਆਗੂ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad

Punjab District News