Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਮਨੀਸ਼ ਸਿਸੋਦੀਆ-ਗਾਇਤਰੀ ਬਿਸ਼ਨੋਈ ਨੂੰ ਲੈ ਕੇ ਖਹਿਰਾ ਦੇ ਦੋਸ਼ਾਂ ’ਤੇ ਵਿਵਾਦ, AAP ਆਗੂ ਨੇ ਦਿੱਤਾ ਜਵਾਬ

Controversy over Khaira’s allegations: ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਅਤੇ AAP ਦੀ ਪੰਜਾਬ ਸਟੇਟ ਆਬਜ਼ਰਵਰ ਗਾਇਤਰੀ ਬਿਸ਼ਨੋਈ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਖਹਿਰਾ ਨੇ […]
By : Updated On: 27 Sep 2026 08:23:AM
ਮਨੀਸ਼ ਸਿਸੋਦੀਆ-ਗਾਇਤਰੀ ਬਿਸ਼ਨੋਈ ਨੂੰ ਲੈ ਕੇ ਖਹਿਰਾ ਦੇ ਦੋਸ਼ਾਂ ’ਤੇ ਵਿਵਾਦ, AAP ਆਗੂ ਨੇ ਦਿੱਤਾ ਜਵਾਬ

Controversy over Khaira’s allegations: ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਅਤੇ AAP ਦੀ ਪੰਜਾਬ ਸਟੇਟ ਆਬਜ਼ਰਵਰ ਗਾਇਤਰੀ ਬਿਸ਼ਨੋਈ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਖਹਿਰਾ ਨੇ ਸੋਸ਼ਲ ਮੀਡੀਆ ’ਤੇ ਮਨੀਸ਼ ਸਿਸੋਦੀਆ ਵੱਲੋਂ ਸਰਕਾਰੀ ਰਿਹਾਇਸ਼ ਦੀ ਕਥਿਤ ਵਰਤੋਂ ਨੂੰ ਲੈ ਕੇ ਸਵਾਲ ਚੁੱਕੇ ਅਤੇ ਗਾਇਤਰੀ ਬਿਸ਼ਨੋਈ ਦਾ ਨਾਮ ਲੈਂਦਿਆਂ ਉਨ੍ਹਾਂ ਦੇ ਨਾਲ ਰਹਿਣ ਸਬੰਧੀ ਵੀ ਦਾਅਵੇ ਕੀਤੇ। ਖਹਿਰਾ ਨੇ ਸਿਸੋਦੀਆ ਤੋਂ ਇਨ੍ਹਾਂ ਦੋਸ਼ਾਂ ਬਾਰੇ ਸਪਸ਼ਟੀਕਰਨ ਮੰਗਿਆ।

ਇਸ਼ਤਿਹਾਰ

ਗਾਇਤਰੀ ਬਿਸ਼ਨੋਈ ਨੇ ਕੀਤਾ ਦੋਸ਼ਾਂ ਦਾ ਖੰਡਨ
ਗਾਇਤਰੀ ਬਿਸ਼ਨੋਈ ਨੇ ਵੀਡੀਓ ਜਾਰੀ ਕਰਕੇ ਖਹਿਰਾ ਦੇ ਦੋਸ਼ਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸਰਕਾਰੀ ਰਿਹਾਇਸ਼ ’ਤੇ ਰਹਿ ਰਹੇ ਹਨ, ਕਿਉਂਕਿ ਉਨ੍ਹਾਂ ਦੇ ਪਿਤਾ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਖਹਿਰਾ ’ਤੇ ਆਪਣੇ ਚਰਿੱਤਰ ਬਾਰੇ ਟਿੱਪਣੀਆਂ ਕਰਨ ਦਾ ਦੋਸ਼ ਲਗਾਉਂਦਿਆਂ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ। ਬਿਸ਼ਨੋਈ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਅਦਾਲਤ ਤੱਕ ਲੈ ਕੇ ਜਾਣਗੇ। ਉਨ੍ਹਾਂ ਦੀ ਵੀਡੀਓ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਮਾਮਲੇ ਦਾ ਨੋਟਿਸ ਲਿਆ ਅਤੇ ਕਿਹਾ ਕਿ ਕਿਸੇ ਮਹਿਲਾ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਬਿਸ਼ਨੋਈ ਨੇ ਪੁਲਿਸ ਕੋਲ ਦਿੱਤੀ ਸ਼ਿਕਾਇਤ
ਰਿਪੋਰਟਾਂ ਮੁਤਾਬਕ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਖਹਿਰਾ ਖ਼ਿਲਾਫ਼ ਪੰਜਾਬ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਉਨ੍ਹਾਂ ਨੇ ਖਹਿਰਾ ਦੀਆਂ ਕਥਿਤ ਟਿੱਪਣੀਆਂ ਨੂੰ ਮਹਿਲਾ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਦੱਸਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਜਵਾਬ ਵਿੱਚ ਖਹਿਰਾ ਨੇ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਦਿਆਂ ਬਿਸ਼ਨੋਈ ਦੇ ਦੋਸ਼ਾਂ ਅਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ’ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ AAP ਅਤੇ ਕਾਂਗਰਸ ਵਿਚਾਲੇ ਸਿਆਸੀ ਤਕਰਾਰ ਹੋਰ ਵਧ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News