Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ

Controversy over Sidhu Moosewala’s younger brother: ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। Lawyers for Human Rights International ਨਾਮਕ ਸੰਸਥਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਖ਼ਿਲਾਫ਼ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਦਿੱਤੀ ਹੈ। […]
By : Updated On: 18 Oct 2026 09:28:AM
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ

Controversy over Sidhu Moosewala’s younger brother: ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। Lawyers for Human Rights International ਨਾਮਕ ਸੰਸਥਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਖ਼ਿਲਾਫ਼ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਦਿੱਤੀ ਹੈ।

ਇਸ਼ਤਿਹਾਰ

ਸੰਸਥਾ ਨੇ ਦੋਸ਼ ਲਾਇਆ ਹੈ ਕਿ ਕੈਨੇਡਾ ਦੇ ਟੋਰਾਂਟੋ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਢਾਈ ਸਾਲ ਦੇ ਬੱਚੇ ਛੋਟਾ ਸਿੱਧੂ ਉਰਫ਼ ਸੁਖਦੀਪ ਸਿੰਘ ਸਿੱਧੂ ਨੂੰ ਸਟੇਜ ’ਤੇ ਆਪਣੇ ਮਰਹੂਮ ਵੱਡੇ ਭਰਾ ਵਾਂਗ ਹਥਿਆਰ ਨਾਲ ਫਾਇਰਿੰਗ ਕਰਨ ਦੇ ਇਸ਼ਾਰੇ ਕਰਦੇ ਦਿਖਾਇਆ ਗਿਆ। ਸੰਸਥਾ ਨੇ ਇਸ ’ਤੇ ਇਤਰਾਜ਼ ਜਤਾਉਂਦਿਆਂ ਬੱਚੇ ਨੂੰ ਹਿੰਸਕ ਇਸ਼ਾਰਿਆਂ ਅਤੇ ਗਤੀਵਿਧੀਆਂ ਤੋਂ ਦੂਰ ਰੱਖਣ ਦੀ ਮੰਗ ਕੀਤੀ ਹੈ।

ਮਾਪਿਆਂ ਦੀ ਕਾਊਂਸਲਿੰਗ ਕਰਵਾਉਣ ਦੀ ਮੰਗ
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੱਚੇ ਦੀ ਉਮਰ ਅਤੇ ਮਾਨਸਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੂੰ ਅਜਿਹੇ ਵਿਹਾਰ ਤੋਂ ਦੂਰ ਰੱਖਣਾ ਜ਼ਰੂਰੀ ਹੈ। ਸੰਸਥਾ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਬਲਕੌਰ ਸਿੰਘ ਅਤੇ ਚਰਨ ਕੌਰ ਦੀ ਕਾਊਂਸਲਿੰਗ ਕਰਵਾਈ ਜਾਵੇ, ਤਾਂ ਜੋ ਬੱਚੇ ਦੀ ਪਰਵਰਿਸ਼ ਦੌਰਾਨ ਉਸ ਨੂੰ ਹਿੰਸਕ ਇਸ਼ਾਰਿਆਂ ਤੋਂ ਦੂਰ ਰੱਖਿਆ ਜਾ ਸਕੇ। ਸੰਸਥਾ ਨੇ ਇਹ ਵੀ ਮੰਗ ਕੀਤੀ ਹੈ ਕਿ ਮਾਪਿਆਂ ਨੂੰ ਬੱਚੇ ਦੀ ਉਮਰ ਅਤੇ ਮਾਨਸਿਕ ਸਥਿਤੀ ਦੇ ਮੱਦੇਨਜ਼ਰ ਅਜਿਹੀਆਂ ਗਤੀਵਿਧੀਆਂ ਤੋਂ ਪਰਹੇਜ਼ ਕਰਨ ਲਈ ਕਿਹਾ ਜਾਵੇ।

ਜੁਵੇਨਾਈਲ ਜਸਟਿਸ ਐਕਟ ਤਹਿਤ ਕਾਰਵਾਈ ਦੀ ਅਪੀਲ
ਸ਼ਿਕਾਇਤਕਰਤਾ ਸੰਸਥਾ ਨੇ ਕਿਹਾ ਹੈ ਕਿ ਜੇਕਰ ਲੋੜ ਪੈਂਦੀ ਹੈ ਅਤੇ ਮਾਪੇ ਆਪਣੇ ਵਿਹਾਰ ਵਿੱਚ ਸੁਧਾਰ ਨਹੀਂ ਕਰਦੇ, ਤਾਂ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਤਹਿਤ ਕਾਰਵਾਈ ਕਰਨ ’ਤੇ ਵਿਚਾਰ ਕੀਤਾ ਜਾਵੇ। ਫਿਲਹਾਲ ਇਹ ਮਾਮਲਾ ਪ੍ਰਸ਼ਾਸਨ ਕੋਲ ਸ਼ਿਕਾਇਤ ਦੇ ਰੂਪ ਵਿੱਚ ਪਹੁੰਚਿਆ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Read Latest News and Breaking News at Daily Post TV, Browse for more News

Ad
Ad

Punjab District News