Banner
Banner

ਪੰਜਾਬ ‘ਚ Cough Syrup ਬੈਨ, ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

Cough syrup banned in Punjab: ਦੇਸ਼ ਭਰ ਵਿੱਚ ਕੋਲਡਰਿਫ ਖੰਘ ਦੀ ਦਵਾਈ ਪੀਣ ਨਾਲ ਕਈ ਬੱਚਿਆਂ ਦੀ ਮੌਤ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਤੁਰੰਤ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਵਿੱਚ ਇਸ ਦਵਾਈ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਕਾਰਵਾਈ ਮੱਧ ਪ੍ਰਦੇਸ਼ ਵਿੱਚ 11 ਬੱਚਿਆਂ […]
Jaspreet Singh
By : Updated On: 07 Oct 2025 12:26:PM
ਪੰਜਾਬ ‘ਚ Cough Syrup ਬੈਨ, ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

Cough syrup banned in Punjab: ਦੇਸ਼ ਭਰ ਵਿੱਚ ਕੋਲਡਰਿਫ ਖੰਘ ਦੀ ਦਵਾਈ ਪੀਣ ਨਾਲ ਕਈ ਬੱਚਿਆਂ ਦੀ ਮੌਤ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਤੁਰੰਤ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਵਿੱਚ ਇਸ ਦਵਾਈ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਕਾਰਵਾਈ ਮੱਧ ਪ੍ਰਦੇਸ਼ ਵਿੱਚ 11 ਬੱਚਿਆਂ ਦੀ ਮੌਤ ਦੇ ਮਾਮਲੇ ਤੋਂ ਬਾਅਦ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਦੀ ਦਵਾਈ ਦੀ ਵਿਕਰੀ, ਵੰਡ ਅਤੇ ਵਰਤੋਂ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੇ ਹੁਕਮਾਂ ‘ਤੇ ਕੀਤੀ ਗਈ। ਦਵਾਈ ਵਿੱਚ ਡਾਈਥਾਈਲੀਨ ਗਲਾਈਕੋਲ (46.28% w/v) ਪਾਇਆ ਗਿਆ, ਜੋ ਕਿ ਸਿਹਤ ਲਈ ਬਹੁਤ ਖਤਰਨਾਕ ਹੈ। ਮੱਧ ਪ੍ਰਦੇਸ਼ ਐਫ.ਡੀ.ਏ. ਦੀ ਰਿਪੋਰਟ ਨੇ ਇਸ ਦਵਾਈ ਨੂੰ ਘਟੀਆ ਅਤੇ ਮਿਲਾਵਟੀ ਘੋਸ਼ਿਤ ਕੀਤਾ ਹੈ।

ਮੱਧ ਪ੍ਰਦੇਸ਼ ਸਰਕਾਰ ਨੇ ਪਹਿਲਾਂ ਹੀ ਕੋਲਡਰਿਫ ਖੰਘ ਦੀ ਦਵਾਈ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਸੀ ਅਤੇ ਹੁਣ ਪੰਜਾਬ ਨੇ ਵੀ ਇਸ ਰਾਹ ‘ਤੇ ਚੱਲਦਿਆਂ ਇਹ ਕਦਮ ਚੁੱਕਿਆ ਹੈ। ਇਸ ਦਵਾਈ ਨੂੰ ਬਣਾਉਣ ਵਾਲੀ ਕੰਪਨੀ ਸ਼੍ਰੀਸਨ ਫਾਰਮਾਸਿਊਟੀਕਲਜ਼ ਤਾਮਿਲਨਾਡੂ ਦੇ ਕਾਂਚੀਪੁਰਮ ‘ਚ ਸਥਿਤ ਹੈ ਅਤੇ ਇਸਦੀ ਜਾਂਚ ਚੱਲ ਰਹੀ ਹੈ।

ਡਾਈਥਾਈਲੀਨ ਗਲਾਈਕੋਲ ਦੀ ਵੱਧ ਮਾਤਰਾ ਦਾ ਖੁਲਾਸਾ

ਜਾਂਚ ਦੌਰਾਨ ਪਤਾ ਲੱਗਾ ਕਿ ਇਸ ਦਵਾਈ ਵਿੱਚ 48.6 ਪ੍ਰਤੀਸ਼ਤ ਡਾਈਥਾਈਲੀਨ ਗਲਾਈਕੋਲ ਪਾਇਆ ਗਿਆ ਸੀ, ਜਦਕਿ ਇਹ ਸਿਰਫ 0.1 ਪ੍ਰਤੀਸ਼ਤ ਹੀ ਹੋਣਾ ਚਾਹੀਦਾ ਸੀ। ਇਹ ਖ਼ਤਰਨਾਕ ਰਸਾਇਣ ਗੁਰਦੇ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਬੱਚਿਆਂ ਦੀ ਮੌਤ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਦਾ ਫੈਸਲਾ

ਪੰਜਾਬ ਸਿਹਤ ਵਿਭਾਗ ਨੇ ਮੱਧ ਪ੍ਰਦੇਸ਼ ਤੋਂ ਆਈ ਰਿਪੋਰਟ ਦੇ ਆਧਾਰ ‘ਤੇ ਤੁਰੰਤ ਐਕਸ਼ਨ ਲੈਂਦਿਆਂ ਰਾਜ ਭਰ ਵਿੱਚ ਕੋਲਡਰਿਫ ਖੰਘ ਦੀ ਦਵਾਈ ਅਤੇ ਸ਼੍ਰੀਸਨ ਫਾਰਮਾਸਿਊਟੀਕਲਜ਼ ਦੇ ਸਾਰੇ ਉਤਪਾਦਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਿਹਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਫਾਰਮਾਸੀਜ਼ ਅਤੇ ਹਸਪਤਾਲਾਂ ਤੋਂ ਇਸ ਦਵਾਈ ਦਾ ਸਟਾਕ ਜ਼ਬਤ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad