Bikram Singh Majithia: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਨੂੰ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਵਿਚ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਹ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ ਫਿਲਹਾਲ ਇਸ ਰਿਪੋਰਟ ਦੀ ਕਾਪੀ ਨੂੰ ਜਨਤਕ ਨਹੀਂ ਕੀਤਾ ਗਿਆ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ ਪਰ ਅਦਾਲਤ ਵਲੋਂ ਅਪਣਾਇਆ ਗਿਆ ਇਸ ਮਾਮਲੇ ਵਿਚ ਰੁਖ ਇਹ ਦੱਸਦਾ ਹੈ ਕਿ ਆਉਣ ਵਾਲੀਆਂ ਤਰੀਕਾਂ ਉਤੇ ਬਿਕਰਮ ਸਿੰਘ ਮਜੀਠੀਆ ਦੇ ਦੋਵਾਂ ਮਾਮਲਿਆਂ ਵਿਚ ਫੈਸਲਾ ਕਰ ਦਿੱਤਾ ਜਾਵੇਗਾ।

Photo Gallery: ਕਾਰਗਿਲ ਵਿਜੇ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਜਵਾਨਾਂ ਨੂੰ ਭਾਵਪੂਰਣ ਸ਼ਰਧਾਂਜਲੀ
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ ਕਾਰਗਿਲ ਵਿਜੇ ਦਿਵਸ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1999 ਦੀ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਬਹਾਦੁਰ ਜਵਾਨਾਂ ਦੀ ਯਾਦ ਵਿੱਚ ਆਯੋਜਿਤ ਸਮਾਰੋਹ ਦੌਰਾਨ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਨਮਨ ਕਰਦੇ ਹੋਏ ਫੁੱਲਾਂ ਦੀ ਅਰਪਣਾ ਕੀਤੀ। ਇਸ ਸਮਾਰੋਹ...