Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

‘ਕਮਲ ਭਾਬੀ’ ਹੱਤਿਆ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ

ਬਠਿੰਡਾ– ਸੋਸ਼ਲ ਮੀਡੀਆ ਹਸਤੀ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਉਹ ਕਮਲ ਦੀ ਹੱਤਿਆ ਤੋਂ ਬਾਅਦ ਦੁਬਈ ਭੱਜ ਗਿਆ ਸੀ, ਜਿਸ ਦੀ ਗ੍ਰਿਫਤਾਰੀ ਲਈ ਬਠਿੰਡਾ ਪੁਲਿਸ ਨੇ ਉਸ ਦੇ ਲੁਕਆਊਟ ਸਰਕੂਲਰ ਤੋਂ ਇਲਾਵਾ ਬਲਿਯੂ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ […]
Nishant Malyan
By : Updated On: 10 Feb 2026 11:19:AM
‘ਕਮਲ ਭਾਬੀ’ ਹੱਤਿਆ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ

ਬਠਿੰਡਾ– ਸੋਸ਼ਲ ਮੀਡੀਆ ਹਸਤੀ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ।

ਇਸ਼ਤਿਹਾਰ

ਉਹ ਕਮਲ ਦੀ ਹੱਤਿਆ ਤੋਂ ਬਾਅਦ ਦੁਬਈ ਭੱਜ ਗਿਆ ਸੀ, ਜਿਸ ਦੀ ਗ੍ਰਿਫਤਾਰੀ ਲਈ ਬਠਿੰਡਾ ਪੁਲਿਸ ਨੇ ਉਸ ਦੇ ਲੁਕਆਊਟ ਸਰਕੂਲਰ ਤੋਂ ਇਲਾਵਾ ਬਲਿਯੂ ਕਾਰਨਰ ਨੋਟਿਸ ਵੀ ਜਾਰੀ ਕੀਤਾ ਸੀ ਤੇ ਉਸ ਦੀ ਭਾਲ ਲਈ ਲਗਾਤਾਰ ਇੰਟਰਪੋਲ ਨਾਲ ਰਾਬਤਾ ਚੱਲ ਰਿਹਾ ਸੀ ਪਰ ਘਟਨਾ ਦੇ 10 ਮਹੀਨਿਆਂ ਬਾਅਦ ਵੀ ਪੁਲਿਸ ਉਸ ਨੂੰ ਲੱਭ ਨਹੀਂ ਸਕੀ। ਸਰੰਡਰ ਕਰਨ ਲਈ ਉਸ ਦੇ ਘਰ ‘ਤੇ ਨੋਟਿਸ ਵੀ ਲਗਾਏ ਗਏ ਸਨ।

ਹੁਣ ਉਸ ਨੂੰ ਭਗੌੜਾ ਕਰਾਰ ਦੇਣ ਬਾਅਦ ਉਸ ਦੀ ਗ੍ਰਿਫਤਾਰੀ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਵਿਚ ਪੁਲਿਸ ਨੂੰ ਮਦਦ ਮਿਲੇਗੀ। ਇਸ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਮਹਿਰੋਂ ਨੂੰ ਵਿਦੇਸ਼ ਭੱਜਣ ਵਿਚ ਉਸ ਦੀ ਮਦਦ ਕਰਨ ਵਾਲੇ ਰਣਜੀਤ ਸਿੰਘ ਝਬਾਲ ਨੂੰ ਗ੍ਰਿਫਤਾਰ ਕੀਤਾ ਸੀ ਤੇ ਬਠਿੰਡਾ ਪੁਲਿਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਕਮਲ ਭਾਬੀ ਕਤਲਕਾਂਡ ਵਿਚ ਗ੍ਰਿਫਤਾਰੀ ਪਾਈ ਹੈ। ਕਤਲ ਕਰਨ ਤੋਂ ਬਾਅਦ ਕਮਲ ਦੀ ਪਿਛਲੇ ਸਾਲ 10-11 ਜੂਨ ਨੂੰ ਬਠਿੰਡਾ ਦੀ ਇਕ ਮੈਡੀਕਲ ਯੂਨੀਵਰਸਿਟੀ ਦੀ ਕਾਰਪਿੰਗ ਚੋਂ ਲਾਸ਼ ਮਿਲੀ ਸੀ।

Read Latest News and Breaking News at Daily Post TV, Browse for more News

Ad
Ad

Punjab District News