Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

MP ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅਦਾਲਤ ਨੇ ਦਿੱਤੀ ਜ਼ਮਾਨਤ

ਤਰਨਤਾਰਨ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਇਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕਰ ਦਿੱਤੀ ਹੈ। ਇਸ ਤਹਿਤ ਅੰਮ੍ਰਿਤਪਾਲ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MP ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅਦਾਲਤ ਨੇ ਦਿੱਤੀ ਜ਼ਮਾਨਤ

ਤਰਨਤਾਰਨ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਇਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕਰ ਦਿੱਤੀ ਹੈ। ਇਸ ਤਹਿਤ ਅੰਮ੍ਰਿਤਪਾਲ ਸਿੰਘ 14 ਨਵੰਬਰ ਨੂੰ ਪੰਜਾਬ ਆਉਣਗੇ।

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਨੂੰ ਅੰਤਿਮ ਸਸਕਾਰ ਅਤੇ ਹੋਰ ਪਰਿਵਾਰਕ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ।

ਪਰਿਵਾਰ ਨੇ 14 ਤੋਂ 17 ਨਵੰਬਰ ਤੱਕ ਚਾਰ ਦਿਨਾਂ ਦੀ ਪੈਰੋਲ ਮੰਗੀ ਸੀ, ਪਰ ਅਦਾਲਤ ਨੇ ਸਿਰਫ਼ ਇਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਪੈਰੋਲ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਕੁਝ ਹੋਰ ਰਿਸ਼ਤੇਦਾਰਾਂ ਨੂੰ ਵੀ ਪੈਰੋਲ ਦਿੱਤੀ ਗਈ ਹੈ।

ਪਰਿਵਾਰ ਨੇ ਪੈਰੋਲ ਮਿਲਣ ਤੱਕ ਸਸਕਾਰ ਰੋਕਿਆ ਸੀ
ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਿਲਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਕੀਤਾ ਸੀ। ਪਰਿਵਾਰ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਇਹ ਉਨ੍ਹਾਂ ਦਾ ਪਰਿਵਾਰਕ ਤੇ ਮਨੁੱਖੀ ਅਧਿਕਾਰ ਹੈ। ਹੁਣ ਅਦਾਲਤ ਵੱਲੋਂ ਇਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੇ ਜਾਣ ਮਗਰੋਂ 14 ਨਵੰਬਰ ਨੂੰ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News