Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

Bikram Singh Majithia: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਈ। ਜਿੱਥੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
Bikram Majithia

Bikram Singh Majithia: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਈ। ਜਿੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹੁਣ ਮਜੀਠੀਆ 14 ਦਿਨਾਂ ਲਈ ਜੇਲ੍ਹ ਵਿੱਚ ਰਹਿਣਗੇ।

ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਨੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਮਜੀਠੀਆ ਦੇ ਵਕੀਲਾਂ ਨੇ ਇਸਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਨਵੀਂ ਨਾਭਾ ਜੇਲ੍ਹ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੁਲਿਸ ਅਜੇ ਵੀ ਤਿੰਨ ਦਿਨ ਹੋਰ ਰਿਮਾਂਡ ਲੈ ਸਕਦੀ ਹੈ। ਜੇਕਰ ਲੋੜ ਪਈ ਤਾਂ ਮਜੀਠੀਆ ਦਾ ਪੁਲਿਸ ਰਿਮਾਂਡ ਦੁਬਾਰਾ ਲਿਆ ਜਾਵੇਗਾ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਹੁਣ 19 ਜੁਲਾਈ ਨੂੰ ਹੋਵੇਗੀ।

ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ, ਅੱਜ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਮੋਹਾਲੀ ਅਦਾਲਤ ਦੇ ਬਾਹਰ ਪਹੁੰਚੇ।

Read Latest News and Breaking News at Daily Post TV, Browse for more News

Ad
Ad

Punjab District News