ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਅਦਾਲਤ ਨੇ ਪੰਜਾਬ DGP ਨੂੰ ਕੀਤਾ ਤਲਬ

Rana Balachauria murder case new Upadte; ਮੋਹਾਲੀ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਹਾਈ ਕੋਰਟ ਨੇ ਡੀਜੀਪੀ ਨੂੰ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਸੀ। ਗੈਂਗਸਟਰ […]
Jaspreet Singh
By : Updated On: 24 Dec 2025 17:05:PM
ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਅਦਾਲਤ ਨੇ ਪੰਜਾਬ DGP ਨੂੰ ਕੀਤਾ ਤਲਬ

Rana Balachauria murder case new Upadte; ਮੋਹਾਲੀ ਵਿੱਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਹਾਈ ਕੋਰਟ ਨੇ ਡੀਜੀਪੀ ਨੂੰ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਸੀ।

ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਇਸ ਮਾਮਲੇ ‘ਤੇ ਸਵਾਲ ਉਠਾਏ ਸਨ। ਹਾਈ ਕੋਰਟ ਨੇ ਪੁੱਛਿਆ ਸੀ ਕਿ ਉੱਥੇ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ ਸਨ, ਪੁਲਿਸ ਨੇ ਕੀ ਸੁਰੱਖਿਆ ਪ੍ਰਬੰਧ ਕੀਤੇ ਸਨ, ਅਤੇ ਕੀ ਕਬੱਡੀ ਟੂਰਨਾਮੈਂਟ ਲਈ ਇਜਾਜ਼ਤ ਦਿੱਤੀ ਗਈ ਸੀ। ਹੁਣ ਪੰਜਾਬ ਪੁਲਿਸ ਨੂੰ ਹਾਈ ਕੋਰਟ ਵਿੱਚ ਇੱਕ ਹਲਫ਼ਨਾਮਾ ਵੀ ਜਮ੍ਹਾ ਕਰਨਾ ਹੋਵੇਗਾ।

Read Latest News and Breaking News at Daily Post TV, Browse for more News

Ad
Ad