Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ’ਤੇ ਸਖ਼ਤੀ, ਕਿਸਾਨਾਂ ਦੀਆਂ ਜ਼ਮੀਨਾਂ ’ਚ ਰੈੱਡ ਐਂਟਰੀ

Crackdown on Stubble Burning in Punjab; ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਨਿਗਰਾਨੀ ਰਿਪੋਰਟ ਮੁਤਾਬਕ, ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਮੇਂ ਸਿਰ ਨਿਗਰਾਨੀ ਨਾ ਰੱਖਣ ਵਾਲੇ 60 ਨੋਡਲ ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਕਾਰਨ ਦੱਸੋ ਜਾਂ […]
By : Updated On: 15 Oct 2026 14:18:PM
ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ’ਤੇ ਸਖ਼ਤੀ, ਕਿਸਾਨਾਂ ਦੀਆਂ ਜ਼ਮੀਨਾਂ ’ਚ ਰੈੱਡ ਐਂਟਰੀ
  • 60 ਨੋਡਲ ਅਧਿਕਾਰੀਆਂ ਨੂੰ ਨੋਟਿਸ
  • 24 ਘੰਟਿਆਂ ਵਿੱਚ ਪਰਾਲੀ ਸਾੜਨ ਦੇ 10 ਨਵੇਂ ਮਾਮਲੇ ਦਰਜ

Crackdown on Stubble Burning in Punjab; ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਨਿਗਰਾਨੀ ਰਿਪੋਰਟ ਮੁਤਾਬਕ, ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਮੇਂ ਸਿਰ ਨਿਗਰਾਨੀ ਨਾ ਰੱਖਣ ਵਾਲੇ 60 ਨੋਡਲ ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਕਾਰਨ ਦੱਸੋ ਜਾਂ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 18 ਨੋਟਿਸ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ।

ਇਸ਼ਤਿਹਾਰ

ਰਿਪੋਰਟ ਅਨੁਸਾਰ, ਇਸਰੋ ਦੇ ਪ੍ਰੋਟੋਕੋਲ ਤਹਿਤ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ 174 ਤੋਂ ਵਧ ਕੇ 184 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਤਰਨਤਾਰਨ, ਜਲੰਧਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਨਵੇਂ ਮਾਮਲੇ ਸਾਹਮਣੇ ਆਏ ਹਨ।

ਕਿਸਾਨਾਂ ਦੀਆਂ ਜ਼ਮੀਨਾਂ ਵਿੱਚ 35 ਰੈੱਡ ਐਂਟਰੀਆਂ
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 7 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਇਸ ਨਾਲ ਸੂਬੇ ਵਿੱਚ ਕੁੱਲ ਰੈੱਡ ਐਂਟਰੀਆਂ ਦੀ ਗਿਣਤੀ 28 ਤੋਂ ਵਧ ਕੇ 35 ਹੋ ਗਈ ਹੈ। ਇਸ ਤੋਂ ਇਲਾਵਾ 7 ਨਵੇਂ ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ (ਐਨਵਾਇਰਨਮੈਂਟਲ ਕੰਪਨਸੇਸ਼ਨ) ਲਗਾਇਆ ਗਿਆ ਹੈ। ਕੁੱਲ ਜੁਰਮਾਨੇ ਦੀ ਰਕਮ 2.30 ਲੱਖ ਰੁਪਏ ਤੋਂ ਵਧ ਕੇ 2.65 ਲੱਖ ਰੁਪਏ ਹੋ ਗਈ ਹੈ। ਹੁਣ ਤੱਕ 1.30 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ, ਜਿਸ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵਸੂਲੇ ਗਏ 15 ਹਜ਼ਾਰ ਰੁਪਏ ਵੀ ਸ਼ਾਮਲ ਹਨ।

ਫਿਰੋਜ਼ਪੁਰ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 223 ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪਰਾਲੀ ਸਾੜਨ ਸਬੰਧੀ ਦਰਜ ਐੱਫਆਈਆਰਜ਼ ਦੀ ਗਿਣਤੀ 16 ਤੋਂ ਵਧ ਕੇ 17 ਹੋ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News