Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕੈਨੇਡਾ ‘ਚ ਗੋਲੀ ਲੱਗਣ ਕਾਰਨ ਹਰਸਿਮਰਤ ਕੌਰ ਰੰਧਾਵਾ ਦੀ ਮੌਤ, ਮ੍ਰਿਤਕ ਦੇਹ ਪਿੰਡ ਧੂੰਦਾਂ ਪਹੁੰਚਣ ‘ਤੇ ਕੀਤਾ ਅੰਤਿਮ ਸਸਕਾਰ

Punjabi Girl died in Canada: ਬੀਤੇ ਦਿਨੀਂ ਕੈਨੇਡਾ ‘ਚ ਤਰਨਤਾਰਨ ਦੇ ਪਿੰਡ ਧੂੰਦਾਂ ਦੀ ਹਰਸਿਮਰਤ ਕੌਰ ਰੰਧਾਵਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਮ੍ਰਿਤਕ ਦੇਹ ਪਿੰਡ ਧੂੰਦਾਂ ਪਹੁੰਚੀ ਅਤੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸਸਰਕ ਕੀਤਾ ਗਿਆ। ਇਸ ਦੌਰਾਨ ਪਿੰਡ ਧੂੰਦਾਂ ‘ਚ ਮਾਹੌਲ ਗਮਗੀਨ ਸੀ। ਹਰਸਿਮਰਤ ਕੌਰ ਦੀ ਦੇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ‘ਚ ਗੋਲੀ ਲੱਗਣ ਕਾਰਨ ਹਰਸਿਮਰਤ ਕੌਰ ਰੰਧਾਵਾ ਦੀ ਮੌਤ, ਮ੍ਰਿਤਕ ਦੇਹ ਪਿੰਡ ਧੂੰਦਾਂ ਪਹੁੰਚਣ ‘ਤੇ ਕੀਤਾ ਅੰਤਿਮ ਸਸਕਾਰ
Punjabi Girl died in Canada

Punjabi Girl died in Canada: ਬੀਤੇ ਦਿਨੀਂ ਕੈਨੇਡਾ ‘ਚ ਤਰਨਤਾਰਨ ਦੇ ਪਿੰਡ ਧੂੰਦਾਂ ਦੀ ਹਰਸਿਮਰਤ ਕੌਰ ਰੰਧਾਵਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਮ੍ਰਿਤਕ ਦੇਹ ਪਿੰਡ ਧੂੰਦਾਂ ਪਹੁੰਚੀ ਅਤੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸਸਰਕ ਕੀਤਾ ਗਿਆ।

ਇਸ ਦੌਰਾਨ ਪਿੰਡ ਧੂੰਦਾਂ ‘ਚ ਮਾਹੌਲ ਗਮਗੀਨ ਸੀ। ਹਰਸਿਮਰਤ ਕੌਰ ਦੀ ਦੇਹ ਨੂੰ ਇੱਕ ਘੰਟੇ ਲਈ ਆਖਰੀ ਦਰਸ਼ਨਾਂ ਲਈ ਰੱਖਿਆ ਗਿਆ ਜਿਸ ਉਪਰੰਤ ਅੰਤਿਮ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੌਰਾਨ ਪੀੜਤ ਪਰਿਵਾਰ ਨੇ ਭਾਰਤ ਸਰਕਾਰ ਅਤੇ ਕੈਨੇਡਾ ਸਰਕਾਰ ਕੋਲੋਂ ਆਪਣੀ ਬੱਚੀ ਦੇ ਹੋਏ ਕਤਲ ਲਈ ਇਨਸਾਫ਼ ਦੀ ਮੰਗ ਵੀ ਕੀਤੀ ਹੈ।

ਦੱਸ ਦਈਏ ਕਿ ਬੀਤੀ 17 ਅਪਰੈਲ ਨੂੰ 21 ਸਾਲਾਂ ਹਰਸਿਮਰਤ ਕੌਰ ਰੰਧਾਵਾ ਦਾ ਕੈਨੇਡਾ ਦੇ ਓਨਟਾਰੀਓ ਹੈਮਿਲਟਨ ਵਿਖੇ ਬੱਸ ਦੀ ਉਡੀਕ ਕਰ ਰਹੀ ਦਾ ਦੋ ਗੁਟਾਂ ਦੀ ਆਪਸੀ ਗੋਲੀਬਾਰੀ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ 2 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ। ਉਹ ਕਾਲਜ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਸੀ ਜਦੋਂ ਨੇੜਲੇ ਦੋ ਸਮੂਹਾਂ ਵਿਚਾਲੇ ਲੜਾਈ ਦੌਰਾਨ ਉਸ ਨੂੰ ਗੋਲੀ ਲੱਗ ਗਈ। ਇਹ ਘਟਨਾ ਕੈਨੇਡੀਅਨ ਸਮੇਂ ਅਨੁਸਾਰ ਦੁਪਹਿਰ 2.30 ਵਜੇ ਵਾਪਰੀ। ਲੜਕੀ ਦੇ ਪਿਤਾ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨੇ ਆਪਣੀ ਧੀ ਨੂੰ ਡਾਕਟਰ ਬਣਨ ਲਈ ਕੈਨੇਡਾ ਭੇਜਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News