‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਸੰਕਟ, ਚੋਣ ਕਮਿਸ਼ਨ ਨੇ ਫਿਲਹਾਲ ਮਨਜ਼ੂਰੀ ਦੇਣ ਤੋਂ ਕੀਤਾ ਇਨਕਾਰ
- ਦਿੱਲੀ ਹਾਈ ਕੋਰਟ ’ਚ ਚੋਣ ਕਮਿਸ਼ਨ ਦਾ ਪੱਖ; ਪਾਰਟੀ ਖ਼ਿਲਾਫ਼ ਗੰਭੀਰ ਅਤੇ ਸੰਵੇਦਨਸ਼ੀਲ ਇਤਰਾਜ਼ ਮਿਲਣ ਦਾ ਦਾਅਵਾ
ਨਵੀਂ ਦਿੱਲੀ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸਿਆਸੀ ਪਾਰਟੀ ਵਜੋਂ ਚੋਣ ਕਮਿਸ਼ਨ ਵਿੱਚ ਰਜਿਸਟ੍ਰੇਸ਼ਨ ਦਾ ਮਾਮਲਾ ਅਟਕ ਗਿਆ ਹੈ। ਚੋਣ ਕਮਿਸ਼ਨ ਨੇ ਫਿਲਹਾਲ ਪਾਰਟੀ ਨੂੰ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਕਮਿਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਗਈ ਹੈ।
ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਚੋਣ ਕਮਿਸ਼ਨ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਖ਼ਿਲਾਫ਼ ਕਈ ਗੰਭੀਰ ਅਤੇ ਸੰਵੇਦਨਸ਼ੀਲ ਇਤਰਾਜ਼ ਪ੍ਰਾਪਤ ਹੋਏ ਹਨ। ਇਨ੍ਹਾਂ ਵਿੱਚ ਪਾਰਟੀ ਦੀ ਰਜਿਸਟ੍ਰੇਸ਼ਨ ਨਾਲ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ’ਤੇ ਪੈਣ ਵਾਲੇ ਸੰਭਾਵਿਤ ਪ੍ਰਭਾਵ ਸਬੰਧੀ ਇਤਰਾਜ਼ ਵੀ ਸ਼ਾਮਲ ਹਨ।
ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਇਤਰਾਜ਼ਾਂ ਨਾਲ ਸਬੰਧਤ ਰਿਪੋਰਟ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜ ਦਿੱਤੀ ਗਈ ਹੈ। ਉੱਥੋਂ ਇਸ ਮਾਮਲੇ ’ਤੇ ਵਿਸਥਾਰਪੂਰਵਕ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।
ਫਿਲਹਾਲ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਰੁਕੀ ਹੋਈ ਹੈ ਅਤੇ ਪੰਜਾਬ ਚੋਣ ਅਧਿਕਾਰੀਆਂ ਦੀ ਵਿਸਥਾਰਪੂਰਵਕ ਰਿਪੋਰਟ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ।