Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਪੰਜਾਬ ’ਚ ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ, ਮੰਡੀਆਂ ’ਚ ਭਿੱਜਿਆ ਝੋਨਾ

Crops Damaged by Unseasonal Rain and Hail in Punjab: ਚੰਡੀਗੜ੍ਹ: ਪੰਜਾਬ ਵਿੱਚ ਅੱਜ ਸ਼ਾਮ ਆਈ ਤੇਜ਼ ਹਨੇਰੀ, ਬੇਮੌਸਮੇ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤੇਜ਼ ਹਨੇਰੀ, ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਫ਼ਸਲ ਦਾ ਝਾੜ ਘਟਣ ਅਤੇ ਵੱਡੇ ਆਰਥਿਕ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ। ਮੀਂਹ ਕਾਰਨ ਝੋਨੇ ਦੀ ਵਾਢੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ, ਮੰਡੀਆਂ ’ਚ ਭਿੱਜਿਆ ਝੋਨਾ

Crops Damaged by Unseasonal Rain and Hail in Punjab: ਚੰਡੀਗੜ੍ਹ: ਪੰਜਾਬ ਵਿੱਚ ਅੱਜ ਸ਼ਾਮ ਆਈ ਤੇਜ਼ ਹਨੇਰੀ, ਬੇਮੌਸਮੇ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤੇਜ਼ ਹਨੇਰੀ, ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਫ਼ਸਲ ਦਾ ਝਾੜ ਘਟਣ ਅਤੇ ਵੱਡੇ ਆਰਥਿਕ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ। ਮੀਂਹ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਤੇਜ਼ ਹਨੇਰੀ ਅਤੇ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪੱਕੀ ਫ਼ਸਲ ਖੇਤਾਂ ਵਿੱਚ ਵਿਛ ਗਈ, ਜਿਸ ਕਾਰਨ ਝਾੜ ਘਟਣ ਦਾ ਖਦਸ਼ਾ ਹੈ ਜਦਕਿ ਮੰਡੀਆਂ ਵਿੱਚ ਪਿਆ ਝੋਨਾ ਵੀ ਭਿੱਜ ਗਿਆ।

ਬੀਤੇ ਦਿਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ। ਅੰਮ੍ਰਿਤਸਰ, ਤਰਨ ਤਾਰਨ, ਅਬੋਹਰ, ਸੰਗਰੂਰ, ਮਾਨਸਾ, ਪਟਿਆਲਾ, ਫ਼ਿਰੋਜ਼ਪੁਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ ਅਤੇ ਗੜੇਮਾਰੀ ਹੋਈ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਦੱਸ ਦਈਏ ਕਿ ਮੌਸਮ ਵਿਭਾਗ ਨੇ 25, 26 ਅਤੇ 27 ਅਕਤੂਬਰ ਨੂੰ ਮੌਸਮ ਸਾਫ਼ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News