ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ

Punjab News: ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ […]
Amritpal Singh
By : Updated On: 08 Apr 2026 12:37:PM
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ

Punjab News: ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਕਿ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਸੂਬੇ ‘ਚ 1.25 ਲੱਖ ਏਕੜ ਤੋਂ ਵੱਧ ਖੇਤਰ ‘ਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ‘ਚ ਖੇਤੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ। ਸੱਤ ਪ੍ਰਭਾਵਿਤ ਜ਼ਿਲ੍ਹਿਆਂ ‘ਚ ਤੈਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ ਹਨ। ਅਧਿਕਾਰੀਆਂ ਨੂੰ ਵਿਸ਼ੇਸ਼ ਫਸਲ ਨਿਰੀਖਣ ਲਈ ਮਾਲ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਅਜੇ ਰਾਹਤ ਨਹੀਂ….ਅੱਜ ਵੀ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ

ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਚੋਂ ਕੁੱਝ ਜ਼ਿਲ੍ਹਿਆਂ ਚ ਗੜ੍ਹੇਮਾਰੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਤੋਂ ਬਾਅਦ ਅਗਲੇ ਤਿੰਨ ਦਿਨਾਂ ਲਈ ਮੌਸਮ ਸਾਫ਼ ਰਹੇਗਾ। 9 ਤੋਂ 11 ਅਪ੍ਰੈਲ ਤੱਕ, ਕਿਸੇ ਵੀ ਤਰ੍ਹਾਂ ਅਲਰਟ ਜਾਂ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਅੱਜ ਆਰੇਂਜ ਤੇ ਯੈਲੋ ਅਲਰਟ ਜਾਰੀ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੜ੍ਹੇਮਾਰੀ ਦਾ ਵੀ ਅਲਰਟ ਹੈ।

Read Latest News and Breaking News at Daily Post TV, Browse for more News

Ad
Ad