Punjab Police: ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਦਮਾਸ਼ ਕਰਾਸ-ਫਾਇਰਿੰਗ ਵਿੱਚ ਗੰਭੀਰ ਜ਼ਖ਼ਮੀ ਹੋਇਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
Ludhiana Police Encounter: ਲੁਧਿਆਣਾ ‘ਚ ਅੱਜ ਸਵੇਰੇ ਪੁਲਿਸ ਦਾ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ। ਪੁਲਿਸ ਹਥਿਆਰਾਂ ਦੀ ਬਰਾਮਦਗੀ ਲਈ ਗੈਂਗਸਟਰ ਨੂੰ ਲੈ ਕੇ ਆਈ ਸੀ। ਪਰ ਮੁਲਜ਼ਮਾਂ ਨੇ ਪੁਲਿਸ ਨੂੰ ਚਕਮਾ ਦੇ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣਾ ਬਚਾਅ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਵੀ ਕੀਤੀ।
ਗੋਲੀਬਾਰੀ ਦੌਰਾਨ ਗੈਂਗਸਟਰ ਨੂੰ ਗੋਲੀ ਲੱਗ ਗਈ। ਫਿਲਹਾਲ ਜ਼ਖਮੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ।
ਗੋਲੀ ਪੁਲਿਸ ਮੁਲਾਜ਼ਮ ਦੀ ਪੱਗ ਨੂੰ ਛੂਹ ਗਈ
ਗੱਲਬਾਤ ਦੌਰਾਨ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਦੇ ਪਿੰਡ ਬੱਗੇ ਕਲਾਂ ਵਿੱਚ ਗੋਪੀ ਲਾਹੌਰੀਆ ਗੈਂਗ ਦੇ ਇੱਕ ਗੈਂਗ ਮੈਂਬਰ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਬਦਮਾਸ਼ ਕਰਾਸ-ਫਾਇਰਿੰਗ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ। ਇੱਕ ਪੁਲਿਸ ਕਰਮਚਾਰੀ ਵਾਲ-ਵਾਲ ਬਚ ਗਿਆ ਕਿਉਂਕਿ ਇੱਕ ਗੋਲੀ ਉਸਦੀ ਪੱਗ ਚੋਂ ਲੰਘ ਗਈ।
ਜਦੋਂ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ ਤਾਂ ਇੱਕ ਗੋਲੀ ਬਦਮਾਸ਼ ਦੀ ਲੱਤ ਨੂੰ ਲੱਗੀ। ਖੂਨ ਨਾਲ ਲੱਥਪੱਥ ਅਪਰਾਧੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।