Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

18 ਕਿਲੋ ਹੈਰੋਇਨ ਸਣੇ ਮੌਜੂਦਾ ‘ਆਪ’ ਸਰਪੰਚ ਕਾਬੂ!

Punjab News: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ‘ਆਪ’ ਸਰਪੰਚ ਨੂੰ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਮੰਗਲਵਾਰ ਤੜਕਸਾਰ ਘਰ ਤੋਂ 18 ਕਿਲੋ ਹੈਰੋਇਨ ਸਣੇ ਹਿਰਾਸਤ ’ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਸਬੰਧ ’ਚ ਸਬੰਧਤ ਏਜੰਸੀ ਵੱਲੋਂ ਥਾਣਾ ਅੰਮ੍ਰਿਤਸਰ ਵਿਖੇ ਮੁੱਕਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
18 ਕਿਲੋ ਹੈਰੋਇਨ ਸਣੇ ਮੌਜੂਦਾ ‘ਆਪ’ ਸਰਪੰਚ ਕਾਬੂ!

Punjab News: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ‘ਆਪ’ ਸਰਪੰਚ ਨੂੰ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਮੰਗਲਵਾਰ ਤੜਕਸਾਰ ਘਰ ਤੋਂ 18 ਕਿਲੋ ਹੈਰੋਇਨ ਸਣੇ ਹਿਰਾਸਤ ’ਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਸਬੰਧ ’ਚ ਸਬੰਧਤ ਏਜੰਸੀ ਵੱਲੋਂ ਥਾਣਾ ਅੰਮ੍ਰਿਤਸਰ ਵਿਖੇ ਮੁੱਕਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ਵਿਖੇ ਮੰਗਲਵਾਰ ਤੜਕਸਾਰ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਦੀ ਇਕ ਵਿਸ਼ੇਸ਼ ਟੀਮ ਵੱਲੋਂ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਪਰਮਜੀਤ ਸਿੰਘ ਦੇ ਘਰ ਦਸਤਕਤ ਦਿੱਤੀ ਗਈ। ਇਸ ਦੌਰਾਨ ਟੀਮ ਵੱਲੋਂ ਘਰ ’ਚ ਆਰਾਮ ਕਰ ਰਹੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਨੂੰ ਹਿਰਾਸਤ ’ਚ ਲੈਂਦੇ ਹੋਏ ਤਲਾਸ਼ੀ ਅਭਿਆਨ ਚਲਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਹਿਰਾਸਤ ’ਚ ਲਏ ਗਏ ਸਰਪੰਚ ਦੀ ਨਿਸ਼ਾਨਦੇਹੀ ਉਪਰ 18 ਕਿਲੋ ਹੈਰੋਇਨ ਕੇਂਦਰੀ ਏਜੰਸੀ ਵੱਲੋਂ ਜਬਤ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 90 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜ਼ਿਲੇ ਅਧੀਨ ਆਉਂਦੀ ਭਾਰਤ- ਪਾਕਿਸਤਾਨ ਸਰਹੱਦ ਦੇ ਨੇੜੇ ਮੌਜੂਦ ਕਲਸੀਆਂ ਕਲਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਚੱਲਦਿਆਂ ਬਣਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦਾ ਪ੍ਰਧਾਨ ਵੀ ਨਿਯੁੱਕਤ ਕੀਤਾ ਗਿਆ ਸੀ।

ਕੇਂਦਰੀ ਏਜੰਸੀ ਵੱਲੋਂ ਕੀਤੀ ਗਈ ਇਸ ਕਾਰਵਾਈ ਨੂੰ ਲੈ ਕੇ ਜ਼ਿਲਾ ਤਰਨਤਾਰਨ ਨਾਲ ਸਬੰਧਤ ਕੋਈ ਵੀ ਪੁਲਸ ਅਧਿਕਾਰੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਿਹਾ ਹੈ। ਦੇਰ ਸ਼ਾਮ ਤੱਕ ਖਬਰ ਲਿਖੇ ਜਾਣ ਦੌਰਾਨ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਸ਼ੇਸ਼ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਸੋਸ਼ਲ ਮੀਡੀਆ ’ਤੇ ਮੌਜੂਦਾ ‘ਆਪ’ ਸਰਪੰਚ ਨੂੰ 18 ਕਿਲੋ ਹੈਰੋਇਨ ਸਣੇ ਐੱਨ. ਸੀ. ਬੀ. ਵੱਲੋਂ ਗ੍ਰਿਫਤਾਰ ਕੀਤੇ ਜਾਣ ਨੂੰ ਲੈ ਕੇ ਪਰਮਜੀਤ ਸਿੰਘ ਕਲਸੀਆਂ ਦੀਆਂ ਫੋਟੋਆਂ ਵਾਇਰਲ ਕੀਤੀਆਂ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News