Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਚੱਕਰਵਾਤੀ ਤੂਫ਼ਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

ਚੰਡੀਗੜ੍ਹ: ਚੱਕਰਵਾਤੀ ਤੂਫ਼ਾਨ ‘ਮੁਰਾਸੂ’ ਸੋਮਵਾਰ ਦੇਰ ਰਾਤ ਕਰੀਬ 1 ਵਜੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਵਿੱਚ ਤੂਫ਼ਾਨ ਨੇ ਪੂਰੀ ਤਰ੍ਹਾਂ ਤੱਟ ਪਾਰ ਕਰ ਜਾਵੇਗਾ। ਇਹ ਨੇੱਲੋਰ ਅਤੇ ਨਰਸਾਪੁਰ ਵਿਚਕਾਰ ਤੱਟ ਨਾਲ ਟਕਰਾਇਆ। ਇਸ ਦੌਰਾਨ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ 100 ਤੋਂ 110 ਕਿਲੋਮੀਟਰ ਪ੍ਰਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੱਕਰਵਾਤੀ ਤੂਫ਼ਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

ਚੰਡੀਗੜ੍ਹ: ਚੱਕਰਵਾਤੀ ਤੂਫ਼ਾਨ ‘ਮੁਰਾਸੂ’ ਸੋਮਵਾਰ ਦੇਰ ਰਾਤ ਕਰੀਬ 1 ਵਜੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਵਿੱਚ ਤੂਫ਼ਾਨ ਨੇ ਪੂਰੀ ਤਰ੍ਹਾਂ ਤੱਟ ਪਾਰ ਕਰ ਜਾਵੇਗਾ। ਇਹ ਨੇੱਲੋਰ ਅਤੇ ਨਰਸਾਪੁਰ ਵਿਚਕਾਰ ਤੱਟ ਨਾਲ ਟਕਰਾਇਆ। ਇਸ ਦੌਰਾਨ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਵਿੱਚ 100 ਤੋਂ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ।

ਤੂਫ਼ਾਨ ਦੇ ਮੱਦੇਨਜ਼ਰ ਆਂਧਰਾ ਪ੍ਰਦੇਸ਼ ਦੇ ਤਿੰਨ ਹਵਾਈ ਅੱਡਿਆਂ ਤੋਂ 19 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੇਨਈ ਹਵਾਈ ਅੱਡੇ ਤੋਂ ਵੀ 11 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਇਸ ਤਰ੍ਹਾਂ ਕੁੱਲ 30 ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਤੂਫ਼ਾਨ ਨਾਲ ਨਜਿੱਠਣ ਲਈ ਪੰਜ ਸੂਬਿਆਂ ਵਿੱਚ NDRF ਦੀਆਂ 37 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 13 ਟੀਮਾਂ ਆਂਧਰਾ ਪ੍ਰਦੇਸ਼ ਵਿੱਚ ਮੌਜੂਦ ਹਨ।

ਓਡੀਸ਼ਾ ਵਿੱਚ 1.6 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ
ਤੂਫ਼ਾਨ ਦੇ ਖ਼ਤਰੇ ਨੂੰ ਦੇਖਦਿਆਂ ਓਡੀਸ਼ਾ ਸਰਕਾਰ ਨੇ ਗੰਜਾਮ, ਗਜਪਤੀ, ਰਾਏਗੜ੍ਹਾ, ਕੋਰਾਪੁਟ ਅਤੇ ਮਲਕਾਨਗਿਰੀ ਜ਼ਿਲ੍ਹਿਆਂ ਵਿੱਚੋਂ 1.6 ਲੱਖ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਮੌਸਮ ਵਿਭਾਗ ਅਨੁਸਾਰ ਇਸ ਚੱਕਰਵਾਤ ਦਾ ਅਸਰ ਮੱਧ ਪ੍ਰਦੇਸ਼, ਛੱਤੀਸਗੜ੍ਹ, ਕੇਰਲ, ਤੇਲੰਗਾਨਾ, ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News