Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ

ਦੇਹਰਾਦੂਨ: ਕੁੰਜਾਪੁਰੀ ਮੇਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਨਾਲ ਹੋਏ ਵਿਵਾਦ ਤੋਂ ਬਾਅਦ ਉੱਤਰਾਖੰਡ ਦੇ ਮੰਤਰੀ ਸੁਬੋਧ ਉਨਿਆਲ ਮੁੜ ਚਰਚਾ ਵਿੱਚ ਹਨ। ਇਕ ਸਮਾਗਮ ਦੌਰਾਨ ਦਿੱਤੇ ਉਨ੍ਹਾਂ ਦੇ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਮੰਤਰੀ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਉਹ ਮੁਆਫ਼ੀ ਮੰਗਣ ਦੀ ਬਜਾਏ ਅਸਤੀਫ਼ਾ ਦੇਣਾ ਪਸੰਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ

ਦੇਹਰਾਦੂਨ: ਕੁੰਜਾਪੁਰੀ ਮੇਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਨਾਲ ਹੋਏ ਵਿਵਾਦ ਤੋਂ ਬਾਅਦ ਉੱਤਰਾਖੰਡ ਦੇ ਮੰਤਰੀ ਸੁਬੋਧ ਉਨਿਆਲ ਮੁੜ ਚਰਚਾ ਵਿੱਚ ਹਨ। ਇਕ ਸਮਾਗਮ ਦੌਰਾਨ ਦਿੱਤੇ ਉਨ੍ਹਾਂ ਦੇ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਮੰਤਰੀ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਉਹ ਮੁਆਫ਼ੀ ਮੰਗਣ ਦੀ ਬਜਾਏ ਅਸਤੀਫ਼ਾ ਦੇਣਾ ਪਸੰਦ ਕਰਨਗੇ।

ਮੰਚ ਤੋਂ ਬੋਲਦਿਆਂ ਸੁਬੋਧ ਉਨਿਆਲ ਨੇ ਕਿਹਾ, “ਮੈਂ ਅਸਤੀਫ਼ਾ ਦੇਣਾ ਪਸੰਦ ਕਰਾਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ। ਜ਼ਿੰਦਗੀ ਵਿੱਚ ਸਵੈ-ਮਾਣ ਬਹੁਤ ਵੱਡੀ ਚੀਜ਼ ਹੈ।”

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਲੇਰ ਮਹਿੰਦੀ ਨਾਲ ਹੋਏ ਵਿਵਾਦ ਨੂੰ ਲੈ ਕੇ ਮੰਤਰੀ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਲੱਗਿਆ ਸੀ ਕਿ ਦਲੇਰ ਮਹਿੰਦੀ ਨਸ਼ੇ ਵਿੱਚ ਹਨ, ਹਾਲਾਂਕਿ ਉਹ ਨਹੀਂ ਜਾਣਦੇ ਕਿ ਕਿਸ ਚੀਜ਼ ਦਾ ਨਸ਼ਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇੰਨੇ ਵੱਡੇ ਕਲਾਕਾਰ ਦਾ ਮੈਡੀਕਲ ਟੈਸਟ ਨਹੀਂ ਕਰਵਾ ਸਕਦੇ।

ਮੰਤਰੀ ਮੁਤਾਬਕ, ਬਾਅਦ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਦਲੇਰ ਮਹਿੰਦੀ ਦੀ ਤਬੀਅਤ ਠੀਕ ਨਹੀਂ ਸੀ। ਇਸ ਮਾਮਲੇ ਤੋਂ ਬਾਅਦ ਦੋਵਾਂ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਲਗਾਤਾਰ ਚਰਚਾ ਹੋ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News