Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਸਸਕਾਰ ਨੂੰ ਲੈ ਕੇ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਥਿਤੀ ਦਰਮਿਆਨ ਪਰਿਵਾਰ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਦੀ ਕੋਈ ਕਾਪੀ ਅਜੇ ਤੱਕ ਨਹੀਂ ਮਿਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ
  • ਭੈਣ ਅਮਰਜੀਤ ਕੌਰ ਦਾ ਬਿਆਨ- ਹਾਈਕੋਰਟ ਦੇ ਫ਼ੈਸਲੇ ਦੀ ਅਜੇ ਤੱਕ ਨਹੀਂ ਮਿਲੀ ਕਾਪੀ
  • ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਹੋਵੇਗਾ ਅੰਤਿਮ ਸੰਸਕਾਰ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਸਸਕਾਰ ਨੂੰ ਲੈ ਕੇ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਥਿਤੀ ਦਰਮਿਆਨ ਪਰਿਵਾਰ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਦੀ ਕੋਈ ਕਾਪੀ ਅਜੇ ਤੱਕ ਨਹੀਂ ਮਿਲੀ ਹੈ।

ਉਨ੍ਹਾਂ ਕਿਹਾ ਕਿ ਫ਼ੈਸਲੇ ਦੀ ਕਾਪੀ ਨਾ ਮਿਲਣ ਦੇ ਬਾਵਜੂਦ ਪਰਿਵਾਰ ਨੇ ਫ਼ੈਸਲਾ ਕੀਤਾ ਹੈ ਕਿ ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ਵਿਖੇ ਨਹੀਂ ਕੀਤਾ ਜਾਵੇਗਾ। ਪਰਿਵਾਰ ਆਪਣੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਹੀ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸਸਕਾਰ ਕਰੇਗਾ।

ਅਮਰਜੀਤ ਕੌਰ ਦੇ ਇਸ ਬਿਆਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਪਰਿਵਾਰ ਦਲਜੀਤ ਸਿੰਘ ਦਾ ਸਸਕਾਰ ਆਪਣੇ ਪਿੰਡ ਵਿੱਚ ਕਰਨ ਦੇ ਫ਼ੈਸਲੇ ’ਤੇ ਕਾਇਮ ਹੈ। ਹਾਈਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਅਤੇ ਅਗਲੀ ਕਾਰਵਾਈ ਸਬੰਧੀ ਸਥਿਤੀ ਅਜੇ ਸਪੱਸ਼ਟ ਹੋਣੀ ਬਾਕੀ ਹੈ।

ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਪਹਿਲਾਂ ਤੋਂ ਹੀ ਇਨਸਾਫ਼ ਅਤੇ ਪੁਲਿਸ ਕਾਰਵਾਈ ਸਬੰਧੀ ਸਵਾਲ ਉਠਾਏ ਜਾਂਦੇ ਰਹੇ ਹਨ। ਹੁਣ ਸਾਰਿਆਂ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਅਦਾਲਤੀ ਹੁਕਮਾਂ ਅਤੇ ਪਰਿਵਾਰ ਦੇ ਫ਼ੈਸਲੇ ਤੋਂ ਬਾਅਦ ਅਗਲੀ ਕਾਰਵਾਈ ਕੀ ਹੁੰਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News