ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ
Date changed for Diljit Dosanjh’s Delhi concert; ਨਵੀਂ ਦਿੱਲੀ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿੱਚ ਹੋਣ ਵਾਲੇ ਆਪਣੇ ਕੰਸਰਟ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਹ ਸ਼ੋਅ 1 ਨਵੰਬਰ ਦੀ ਬਜਾਏ 30 ਅਕਤੂਬਰ ਨੂੰ ਹੋਵੇਗਾ। ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਨਵੀਂ ਤਰੀਕ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ […]
By :
Ranjit Singh
Updated On: 11 Oct 2026 14:00:PM
Date changed for Diljit Dosanjh’s Delhi concert; ਨਵੀਂ ਦਿੱਲੀ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦਿੱਲੀ ਵਿੱਚ ਹੋਣ ਵਾਲੇ ਆਪਣੇ ਕੰਸਰਟ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਹ ਸ਼ੋਅ 1 ਨਵੰਬਰ ਦੀ ਬਜਾਏ 30 ਅਕਤੂਬਰ ਨੂੰ ਹੋਵੇਗਾ। ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਨਵੀਂ ਤਰੀਕ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਦਿੱਲੀ ਵਿੱਚ ਕੰਸਰਟ ਕਰਵਾਉਣ ’ਤੇ ਕੁਝ ਸਿੱਖ ਜਥੇਬੰਦੀਆਂ ਅਤੇ ਪੰਜਾਬੀ ਪ੍ਰਮੋਸ਼ਨ ਕੌਂਸਲ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਇਸ ਤਰੀਕ ਨੂੰ 1984 ਦੇ ਸਿੱਖ ਕਤਲੇਆਮ ਦੀ ਬਰਸੀ ਨਾਲ ਜੋੜਦਿਆਂ ਪ੍ਰੋਗਰਾਮ ਦੀ ਤਰੀਕ ਬਦਲਣ ਦੀ ਮੰਗ ਕੀਤੀ ਗਈ ਸੀ।
ਕੰਸਰਟ ਦੀ ਤਰੀਕ ਬਦਲੇ ਜਾਣ ਤੋਂ ਬਾਅਦ ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਨੇ ਦਿਲਜੀਤ ਦੋਸਾਂਝ ਦਾ ਧੰਨਵਾਦ ਕੀਤਾ ਹੈ।
