Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 […]
ਲੇਖਕ : ਪ੍ਰਕਾਸ਼ਿਤ: 
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,397 ਹੋ ਗਈਆਂ।

ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 453ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 935 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 6000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 453 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,646 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News