Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 75 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 22 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 75 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 22 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 544 ਗ੍ਰਾਮ ਹੈਰੋਇਨ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਦੇ ਨਾਲ, ਸਿਰਫ਼ 143 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,987 ਹੋ ਗਈ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 422 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 447 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 75 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News