ਪੰਜਾਬ ਯੂਨੀਵਰਸਿਟੀ ‘ਚ ਦਿਨ ਦਿਹਾੜੇ ਗੋਲੀਬਾਰੀ, ਬੰਬੀਹਾ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

Punjab University firing news; ਪੰਜਾਬ ਯੂਨੀਵਰਸਿਟੀ (PU), ਚੰਡੀਗੜ੍ਹ ਵਿਖੇ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਯੂਨੀਵਰਸਿਟੀ ਦੇ ਅੰਦਰ ਸ਼ਰੇਆਮ ਗੋਲੀਬਾਰੀ ਹੋਈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ, ਜਿਸ ‘ਚ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਆਗੂ ਜਸ਼ਨਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਪੂ ਆਗੂ […]
Jaspreet Singh
By : Updated On: 18 Mar 2026 09:31:AM
ਪੰਜਾਬ ਯੂਨੀਵਰਸਿਟੀ ‘ਚ ਦਿਨ ਦਿਹਾੜੇ ਗੋਲੀਬਾਰੀ, ਬੰਬੀਹਾ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

Punjab University firing news; ਪੰਜਾਬ ਯੂਨੀਵਰਸਿਟੀ (PU), ਚੰਡੀਗੜ੍ਹ ਵਿਖੇ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਯੂਨੀਵਰਸਿਟੀ ਦੇ ਅੰਦਰ ਸ਼ਰੇਆਮ ਗੋਲੀਬਾਰੀ ਹੋਈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ, ਜਿਸ ‘ਚ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਆਗੂ ਜਸ਼ਨਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਸੋਪੂ ਆਗੂ ਜਸ਼ਨਦੀਪ ਸਿੰਘ ਯੂਨੀਵਰਸਿਟੀ ਦੀ ਪਾਰਕਿੰਗ ‘ਚ ਖੜ੍ਹੇ ਸਨ। ਇਸੇ ਦੌਰਾਨ ਇੱਕ ਸਕੂਟੀ ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਆਉਂਦੇ ਹੀ ਜਸ਼ਨਦੀਪ ਸਿੰਘ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਸ਼ਨਦੀਪ ਨੇ ਆਪਣੀ ਜਾਨ ਬਚਾਉਣ ਲਈ ਤੁਰੰਤ ਉੱਥੋਂ ਦੌੜ ਕੇ ਜਾਨ ਬਚਾਈ। ਹਮਲਾਵਰਾਂ ਨੇ ਦੋ ਰਾਊਂਡ ਫਾਇਰ ਕੀਤੇ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ

ਇਸ ਘਟਨਾ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਡੋਨੀ ਬਲ ਤੇ ਸ਼ਗਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਿਸ ਵਿਅਕਤੀ ‘ਤੇ ਗੋਲੀਬਾਰੀ ਕੀਤੀ ਗਈ ਉਹ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਸੀ ਤੇ ਇਸੇ ਲਈ ਉਸ ‘ਤੇ ਗੋਲੀਬਾਰੀ ਕੀਤੀ ਗਈ।

ਵਾਇਰਲ ਪੋਸਟ ‘ਚ ਲਿਖਿਆ ਗਿਆ ਹੈ- ਅੱਜ ਜੋ ਪੰਜਾਬ ਯੂਨੀਵਰਸਿਟੀ SOPU ਲਾਰੈਂਸ ਪ੍ਰਧਾਨ ਜਸ਼ਨ ਜਵੰਦਾ ‘ਤੇ ਗੋਲੀ ਚੱਲੀ ਹੈ, ਇਹ ਸਾਡੇ ਭਰਾ ਡੋਨੀ ਬਲ ਤੇ ਸ਼ਗਨਪ੍ਰੀਤ ਵੱਲੋਂ ਚਲਵਾਈ ਗਈ ਹੈ। ਇਸ ਦੀ ਕਿਸਮਤ ਚੰਗੀ ਸੀ ਕਿ ਇਹ ਬੱਚ ਗਿਆ, ਪਰ ਹਰ ਇੱਕ ਦੀ ਕਿਸਮਤ ਇਹੀ ਜਿਹੀ ਨਹੀਂ ਹੋਵੇਗੀ। ਜੋ ਵੀ SOPU ਲਾਰੈਂਸ ਗਰੁੱਪ ਨਾਲ ਚੱਲੇਗਾ, ਉਸ ਦਾ ਅੰਜਾਮ ਮੌਤ ਹੋਵੇਗਾ।

ਪੁਲਿਸ ਨੇ ਬਰਾਮਦ ਕੀਤੇ ਗੋਲੀਆਂ ਦੇ ਖੋਲ

ਘਟਨਾ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ। ਪੁਲਿਸ ਨੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਪੁਲਿਸ ਨੂੰ ਗੋਲੀਆਂ ਦੇ ਦੋ ਖਾਲੀ ਖੋਲ ਬਰਾਮਦ ਹੋਏ ਹਨ। ਡੀਐਸਪੀ ਦਲਬੀਰ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ ਤੇ ਦੱਸਿਆ ਕਿ ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ‘ਚ ਸੋਮਵਾਰ ਤੋਂ ਨਾਈਟ ਸਟਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬੁੱਧਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਲਾਈਵ ਸ਼ੋਅ ਹੋਣਾ ਤੈਅ ਹੈ।

Read Latest News and Breaking News at Daily Post TV, Browse for more News

Ad
Ad