ਪੰਜਾਬ ਵਿੱਚ ਦਿਨ ਦਾ ਤਾਪਮਾਨ ਵਧਿਆ, ਭਾਖੜਾ ਡੈਮ ‘ਚ ਸਭ ਤੋਂ ਵੱਧ 22.7 ਡਿਗਰੀ ਦਰਜ
Latest News: ਭਾਰਤੀ ਮੌਸਮ ਵਿਗਿਆਨ ਵਿਭਾਗ (IMD), ਮੌਸਮ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ 2 ਫਰਵਰੀ 2026 ਨੂੰ ਪੰਜਾਬ ਵਿੱਚ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ।ਅੱਜ ਸੂਬੇ ਦਾ ਔਸਤ ਅਧਿਕਤਮ ਤਾਪਮਾਨ ਕੱਲ੍ਹ ਦੇ ਮੁਕਾਬਲੇ 1.1 ਡਿਗਰੀ ਸੈਲਸੀਅਸ ਵੱਧ ਰਿਹਾ, ਹਾਲਾਂਕਿ ਇਹ ਤਾਪਮਾਨ ਆਮ ਦੇ ਨੇੜੇ ਹੀ ਬਣਿਆ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 22.7 ਡਿਗਰੀ ਸੈਲਸੀਅਸ ਭਾਖੜਾ ਡੈਮ (ਨੰਗਲ) ‘ਚ ਦਰਜ ਕੀਤਾ ਗਿਆ।
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 21.9 ਡਿਗਰੀ ਸੈਲਸੀਅਸ
ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 19.1, ਲੁਧਿਆਣਾ ਵਿੱਚ 21.2, ਪਟਿਆਲਾ ਵਿੱਚ 21.4, ਬਠਿੰਡਾ ਵਿੱਚ 21.0, ਫਿਰੋਜ਼ਪੁਰ ਵਿੱਚ 19.7, ਹੋਸ਼ਿਆਰਪੁਰ ਵਿੱਚ 20.0, ਮਾਨਸਾ ਵਿੱਚ 22.5 ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 22.1 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।
- ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਵਰਖਾ ਦਰਜ ਨਹੀਂ ਕੀਤੀ ਗਈ।
- ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਆਮ ਦੇ ਨੇੜੇ ਬਣਿਆ ਰਹਿ ਸਕਦਾ ਹੈ।