Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ ਮਾਮਲੇ ਦੇ ਮੁੱਖ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

ਲੁਧਿਆਣਾ: ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲੀਸ ਹਿਰਾਸਤ ਦੌਰਾਨ ਮੌਤ ਹੋ ਗਈ। ਉਸ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਆਖ਼ਰੀ ਸਾਹ ਲਏ। ਜਾਣਕਾਰੀ ਅਨੁਸਾਰ, ਸੋਮਵਾਰ ਸ਼ਾਮ ਨੂੰ ਥਾਣਾ ਸੁਧਾਰ ਪੁਲੀਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ ਮਾਮਲੇ ਦੇ ਮੁੱਖ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

ਲੁਧਿਆਣਾ: ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲੀਸ ਹਿਰਾਸਤ ਦੌਰਾਨ ਮੌਤ ਹੋ ਗਈ। ਉਸ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਆਖ਼ਰੀ ਸਾਹ ਲਏ।

ਜਾਣਕਾਰੀ ਅਨੁਸਾਰ, ਸੋਮਵਾਰ ਸ਼ਾਮ ਨੂੰ ਥਾਣਾ ਸੁਧਾਰ ਪੁਲੀਸ ਨੇ ਰਾਜੂ ਨੂੰ ਹਿਰਾਸਤ ਵਿੱਚ ਲਿਆ ਸੀ। ਕੁਝ ਸਮੇਂ ਬਾਅਦ ਉਸ ਨੇ ਘਬਰਾਹਟ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ, ਜਿਸ ’ਤੇ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਰਾਜੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਸੀ। ਉਸ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਸੀ.ਆਈ.ਏ. ਜਗਰਾਉਂ ਦੀਆਂ ਟੀਮਾਂ ਨੇ ਕਾਬੂ ਕੀਤਾ ਸੀ।

ਮੌਤ ਤੋਂ ਬਾਅਦ ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਅਗਲੀ ਕਾਨੂੰਨੀ ਕਾਰਵਾਈ ਤਹਿਤ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਕਰਵਾਉਂਦਿਆਂ ਪੋਸਟਮਾਰਟਮ ਕੀਤਾ ਜਾਵੇਗਾ।

ਪੁਲੀਸ ਰਿਕਾਰਡ ਮੁਤਾਬਕ ਰਾਜੂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ, ਅਸਲਾ ਐਕਟ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਕੁੱਲ ਸੱਤ ਮਾਮਲੇ ਦਰਜ ਸਨ। ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਹਾਲਾਂਕਿ, ਮੌਤ ਦੇ ਕਾਰਨਾਂ ਸਬੰਧੀ ਅੰਤਿਮ ਸਥਿਤੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News