Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਵਿੱਚ ਸੱਤ ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜਨਾਹ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਘਿਨਾਉਣਾ ਅਪਰਾਧ ਸਾਲ 2024 ਵਿੱਚ ਵਾਪਰਿਆ ਸੀ। ਅਦਾਲਤ ਦੇ ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ
  • 2024 ’ਚ ਅਮਰੂਦ ਖੁਆਉਣ ਦਾ ਲਾਲਚ ਦੇ ਕੇ ਬੱਚੀ ਨੂੰ ਕੀਤਾ ਸੀ ਅਗਵਾ
  • ਸੀਸੀਟੀਵੀ ਫੁਟੇਜ ਅਤੇ ਨੱਖਾਂ ’ਚ ਫਸੀ ਚਮੜੀ ਬਣੇ ਅਹਿਮ ਸਬੂਤ

ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਵਿੱਚ ਸੱਤ ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜਨਾਹ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਹ ਘਿਨਾਉਣਾ ਅਪਰਾਧ ਸਾਲ 2024 ਵਿੱਚ ਵਾਪਰਿਆ ਸੀ। ਅਦਾਲਤ ਦੇ ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਦੀ ਉਮੀਦ ਜਾਗੀ ਹੈ। ਮਾਮਲੇ ਅਨੁਸਾਰ, ਦੋਸ਼ੀ ਨੇ ਬੱਚੀ ਨੂੰ ਅਮਰੂਦ ਖੁਆਉਣ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਸੀ। ਇਸ ਤੋਂ ਬਾਅਦ ਉਸ ਨੇ ਬੱਚੀ ਨਾਲ ਜਬਰ-ਜਨਾਹ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ।

ਸੀਸੀਟੀਵੀ ਫੁਟੇਜ ਨੇ ਖੋਲ੍ਹੇ ਅਹਿਮ ਸੁਰਾਗ
ਜਾਂਚ ਦੌਰਾਨ ਗੁਰਦੁਆਰਾ ਸਾਹਿਬ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਅਹਿਮ ਸਬੂਤ ਵਜੋਂ ਸਾਹਮਣੇ ਆਈ। ਇਸ ਵਿੱਚ ਮੁਲਜ਼ਮ ਬੱਚੀ ਨੂੰ ਇਕ ਕਮਰੇ ਵੱਲ ਲਿਜਾਂਦਾ ਦਿਖਾਈ ਦਿੱਤਾ ਸੀ। ਇਸ ਤੋਂ ਇਲਾਵਾ ਬੱਚੀ ਦੇ ਨੱਖਾਂ ਵਿੱਚ ਫਸੀ ਚਮੜੀ ਵੀ ਜਾਂਚ ਲਈ ਮਹੱਤਵਪੂਰਨ ਸਬੂਤ ਸਾਬਤ ਹੋਈ।

ਕੇਸ ਦੀ ਪੈਰਵੀ ਕਰਨਾ ਚੁਣੌਤੀਪੂਰਨ ਰਿਹਾ
ਮਾਮਲੇ ਵਿੱਚ ਪੀੜਤ ਧਿਰ ਦੀ ਪੈਰਵੀ ਕਰਨ ਵਾਲੇ ਵਕੀਲ ਸ਼ਾਨੂ ਸ਼ਰਮਾ ਨੇ ਦੱਸਿਆ ਕਿ ਕੇਸ ਦੌਰਾਨ ਕਈ ਚੁਣੌਤੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਉਨ੍ਹਾਂ ਦੀ ਮੁੱਖ ਤਰਜੀਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸੀ। ਅਦਾਲਤ ਵੱਲੋਂ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਨੂੰ ਇਸੇ ਕਾਨੂੰਨੀ ਲੜਾਈ ਦਾ ਅਹਿਮ ਨਤੀਜਾ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News