Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅੱਜ

ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਲੌਕਿਕ ਦੀਪਮਾਲਾ, ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਪਵਿੱਤਰ ਅਸਥਾਨਾਂ ਦੀ ਸਜਾਵਟ ਸ਼ਰਧਾਲੂਆਂ ਲਈ ਖਿੱਚ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅੱਜ
  • ਫੁੱਲਾਂ ਨਾਲ ਸਜਾਇਆ ਗਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਲੌਕਿਕ ਦੀਪਮਾਲਾ, ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਪਵਿੱਤਰ ਅਸਥਾਨਾਂ ਦੀ ਸਜਾਵਟ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।

ਪ੍ਰਕਾਸ਼ ਪੁਰਬ ਦੇ ਮੁੱਖ ਦਿਹਾੜੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਬਾ ਦੀਪ ਸਿੰਘ ਜੀ ਵਾਲੇ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ।

ਰਾਤ ਨੂੰ ਹੋਵੇਗੀ ਦੀਪਮਾਲਾ ਅਤੇ ਆਤਿਸ਼ਬਾਜ਼ੀ
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਾਨਦਾਰ ਆਤਿਸ਼ਬਾਜ਼ੀ ਵੀ ਹੋਵੇਗੀ। ਰੌਸ਼ਨੀਆਂ ਨਾਲ ਜਗਮਗਾਉਂਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਗੁਰਬਾਣੀ ਕੀਰਤਨ, ਅਰਦਾਸ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਇਹ ਪਾਵਨ ਦਿਹਾੜਾ ਸਿੱਖ ਸੰਗਤ ਲਈ ਵਿਸ਼ੇਸ਼ ਧਾਰਮਿਕ ਮਹੱਤਵ ਰੱਖਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News