Banner
Banner

ਦਿੱਲੀ ਕਮੇਟੀ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ– ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਵੇਚਣ ਦੇ ਮਾਮਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ […]
Dailypost News
By : Updated On: 22 Jun 2025 16:26:PM
ਦਿੱਲੀ ਕਮੇਟੀ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ – ਸ਼੍ਰੋਮਣੀ ਕਮੇਟੀ
SGPC religious propaganda campaign begins

ਅੰਮ੍ਰਿਤਸਰ– ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਵੇਚਣ ਦੇ ਮਾਮਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਾਂ ਕਿ ਗੁਰਦੁਆਰਾ ਸਾਹਿਬ ਦੀ ਵਰਤੋਂ ਵਿਚ ਨਾ ਆ ਰਹੀ ਹੋਣ ਕਰਕੇ ਅਤੇ ਲੋਕਾਂ ਵਲੋਂ ਕਬਜ਼ੇ ਕਰਨ ਕਰਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀਆਂ ਤੰਗ ਗਲੀਆਂ ਵਿਚ ਛੋਟੇ ਪਲਾਟਾ ਦੇ ਰੂਪ ਵਿਚ ਕੁਝ ਜਗ੍ਹਾ ਨੂੰ ਨਿਯਮਾਂ ਅਨੁਸਾਰ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਵੇਚਣ ਦਾ ਫ਼ੈਸਲਾ ਕੀਤਾ ਸੀ। ਇਸ ਬਾਰੇ ਇਸ਼ਤਿਹਾਰ ਲਗਾ ਕੇ ਕਈ ਵਾਰ ਖੁੱਲ੍ਹੀ ਬੋਲੀ ਰੱਖੀ ਸੀ, ਜਿਸ ਵਿਚ ਸਭ ਤੋਂ ਵੱਧ ਬੋਲੀ ਦੇਣ ਵਾਲੇ ਨੂੰ ਇਹ ਜਗ੍ਹਾ ਵੇਚੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਦੀ ਕੀਮਤ ਨੂੰ ਲੈ ਕੇ ਕੁਝ ਲੋਕਾਂ ਵਲੋਂ ਸੰਗਤਾਂ ਨੂੰ ਲਗਾਤਾਰ ਗੁੰਮਰਾਹ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ 16 ਲੱਖ ਦੀ ਜਗ੍ਹਾ ਨੂੰ 60 ਲੱਖ ਦੀ ਪ੍ਰਚਾਰਨਾਂ ਨਰੋਲ ਸਿਆਸੀ ਬਿਆਨਬਾਜ਼ੀ ਹੈ। ਜੇਕਰ ਦਿੱਲੀ ਕਮੇਟੀ ਚਾਹੇ ਤਾਂ 60 ਲੱਖ ਦੀ ਲੈ ਸਕਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਅਹੁਦੇਦਾਰ ਇਸ ਮਾਮਲੇ ਨੂੰ ਸਿਆਸੀ ਤੌਰ ‘ਤੇ ਤੂਲ ਨਾ ਦੇਣ। ਆਪਣੀ ਸਿਆਸਤ ਚਮਕਾਉਣ ਲਈ ਸਿੱਖ ਸੰਸਥਾਵਾਂ ਖ਼ਿਲਾਫ਼ ਤੱਥਾਂ ਰਹਿਤ ਬਿਆਨਬਾਜੀ ਕਰਨੀ ਜ਼ਿੰਮੇ ਅਹੁਦੇ ‘ਤੇ ਬੈਠੇ ਵਿਅਕਤੀਆਂ ਨੂੰ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸੰਗਤਾਂ ਨੂੰ ਵੀ ਅਜਿਹੀ ਅਧਾਰਹੀਣ ਤੇ ਗੁੰਮਰਾਹਕੁੰਨ ਬਿਆਨਬਾਜ਼ੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

Read Latest News and Breaking News at Daily Post TV, Browse for more News

Ad
Ad