Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ

Demand for elections on vacant seats of SGPC: ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੌਜੂਦਾ ਬੋਰਡ ਵਿੱਚ ਖਾਲੀ ਪਈਆਂ 34 ਚੁਣੀਆਂ ਹੋਈਆਂ ਸੀਟਾਂ ਨੂੰ ਭਰਨ ਲਈ ਜ਼ਿਮਨੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ ਤੋਂ ਇਸ […]
Ranjit Singh
By : Updated On: 02 Sep 2026 11:01:AM
SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ

Demand for elections on vacant seats of SGPC: ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੌਜੂਦਾ ਬੋਰਡ ਵਿੱਚ ਖਾਲੀ ਪਈਆਂ 34 ਚੁਣੀਆਂ ਹੋਈਆਂ ਸੀਟਾਂ ਨੂੰ ਭਰਨ ਲਈ ਜ਼ਿਮਨੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਬੱਸੀ ਪਠਾਣਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ SGPC ਦੀਆਂ ਕਈ ਚੁਣੀਆਂ ਹੋਈਆਂ ਸੀਟਾਂ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ, ਜਿਸ ਕਾਰਨ ਇਨ੍ਹਾਂ ਹਲਕਿਆਂ ਨਾਲ ਸਬੰਧਤ ਸਿੱਖ ਵੋਟਰਾਂ ਨੂੰ ਕਮੇਟੀ ਵਿੱਚ ਉਚਿਤ ਨੁਮਾਇੰਦਗੀ ਨਹੀਂ ਮਿਲ ਰਹੀ।

ਇਸ਼ਤਿਹਾਰ

ਖਾਲੀ ਸੀਟਾਂ ਕਾਰਨ ਪ੍ਰਤੀਨਿਧਤਾ ਪ੍ਰਭਾਵਿਤ ਹੋਣ ਦਾ ਦਾਅਵਾ
ਪਟੀਸ਼ਨਰ ਵੱਲੋਂ ਸਿੱਖ ਗੁਰਦੁਆਰਾ ਐਕਟ, 1925 ਦੀ ਧਾਰਾ 53 ਅਤੇ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 57 ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲੰਬੇ ਸਮੇਂ ਤੱਕ ਚੁਣੇ ਹੋਏ ਨੁਮਾਇੰਦਿਆਂ ਦੀਆਂ ਸੀਟਾਂ ਖਾਲੀ ਰੱਖਣ ਨਾਲ ਸਬੰਧਤ ਖੇਤਰਾਂ ਦੇ ਸਿੱਖ ਵੋਟਰਾਂ ਦੀ ਆਵਾਜ਼ SGPC ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਪਹੁੰਚ ਰਹੀ। ਪਟੀਸ਼ਨਰ ਨੇ ਦਲੀਲ ਦਿੱਤੀ ਕਿ ਖਾਲੀ ਅਸਾਮੀਆਂ ਨੂੰ ਇਸ ਤਰ੍ਹਾਂ ਜਾਰੀ ਰੱਖਣਾ ਲੋਕਤਾਂਤਰਿਕ ਪ੍ਰਤੀਨਿਧਤਾ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ।

ਹੁਣ ਹਾਈਕੋਰਟ ਵੱਲੋਂ ਕੇਂਦਰ ਸਰਕਾਰ ਦਾ ਪੱਖ ਅਤੇ ਜਵਾਬ ਮਿਲਣ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News