Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਅੰਤਿਮ ਸਸਕਾਰ ਅਤੇ ਧਾਰਮਿਕ ਰਸਮਾਂ ਲਈ ਪੈਰੋਲ ਦੀ ਮੰਗ ਤੇਜ਼

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ (84) ਦਾ ਬੀਤੇ ਦਿਨ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਸ ਦੁਖਦਾਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਜੱਲੂਪੁਰ ਖੇੜਾ ਅਤੇ ਦੋਹਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਅੰਤਿਮ ਸਸਕਾਰ ਅਤੇ ਧਾਰਮਿਕ ਰਸਮਾਂ ਲਈ ਪੈਰੋਲ ਦੀ ਮੰਗ ਤੇਜ਼

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ (84) ਦਾ ਬੀਤੇ ਦਿਨ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਸ ਦੁਖਦਾਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਜੱਲੂਪੁਰ ਖੇੜਾ ਅਤੇ ਦੋਹਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਵਕੀਲਾਂ ਦੇ ਪੈਨਲ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਗਈ ਹੈ।

ਮਾਤਾ ਚਰਨ ਕੌਰ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੰਜੇ ’ਤੇ ਸਨ। ਬੀਤੇ ਦਿਨ ਸ਼ਾਮ ਕਰੀਬ 4 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੰਧੇਰ ਅਤੇ ਕਾਨੂੰਨੀ ਪੈਨਲ ਦੇ ਵਕੀਲਾਂ ਨੇ ਦੱਸਿਆ ਕਿ ਮਾਤਾ ਚਰਨ ਕੌਰ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨਾਲ ਬੇਹੱਦ ਪਿਆਰ ਕਰਦੇ ਸਨ ਅਤੇ ਜ਼ਿੰਦਗੀ ਦੇ ਆਖਰੀ ਪਲਾਂ ਵਿੱਚ ਉਸ ਨੂੰ ਮਿਲਣਾ ਚਾਹੁੰਦੇ ਸਨ।

ਪਹਿਲਾਂ ਵੀ ਚੁੱਕੀ ਗਈ ਸੀ ਮੁਲਾਕਾਤ ਕਰਵਾਉਣ ਦੀ ਮੰਗ

ਵਕੀਲ ਕਰਮਵੀਰ ਸਿੰਘ ਅਤੇ ਐਡਵੋਕੇਟ ਮਨਸਾ ਨੇ ਦੱਸਿਆ ਕਿ ਜਦੋਂ ਮਾਤਾ ਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ, ਉਸ ਸਮੇਂ ਅਦਾਲਤ ਵਿੱਚ ਉਨ੍ਹਾਂ ਨਾਲ ਗੱਲਬਾਤ ਕਰਵਾਉਣ ਜਾਂ ਵੀਡੀਓ ਕਾਨਫਰੰਸਿੰਗ (VC) ਦੀ ਸਹੂਲਤ ਦੇਣ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਵਕੀਲਾਂ ਅਨੁਸਾਰ, ਅਦਾਲਤ ਵੱਲੋਂ ਦਿੱਤੇ ਗਏ ਕਥਿਤ ਨਿਰਦੇਸ਼ਾਂ ਅਤੇ ਮਨੁੱਖੀ ਅਧਿਕਾਰਾਂ ਦੇ ਬਾਵਜੂਦ ਪ੍ਰਸ਼ਾਸਨ ਅਤੇ ਸਰਕਾਰ ਦੀ ਕਥਿਤ ਢਿੱਲ ਕਾਰਨ ਅੰਮ੍ਰਿਤਪਾਲ ਸਿੰਘ ਦੀ ਆਪਣੀ ਦਾਦੀ ਨਾਲ ਗੱਲਬਾਤ ਨਹੀਂ ਕਰਵਾਈ ਜਾ ਸਕੀ।

ਇਸ ਦੌਰਾਨ ਮਾਤਾ ਜੀ ਦੀ ਸਿਹਤ ਲਗਾਤਾਰ ਵਿਗੜਦੀ ਗਈ। ਉਹ ਬੇਹੋਸ਼ੀ ਵਰਗੀ ਹਾਲਤ ਵਿੱਚ ਚਲੇ ਗਏ ਅਤੇ ਅੰਤ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਾਨੂੰਨੀ ਟੀਮ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦਾ ਹਵਾਲਾ ਦੇ ਕੇ ਇੱਕ ਬਜ਼ੁਰਗ ਮਹਿਲਾ ਦੀ ਆਖਰੀ ਇੱਛਾ ਵੀ ਪੂਰੀ ਨਹੀਂ ਹੋਣ ਦਿੱਤੀ।

ਅਦਾਲਤ ਵਿੱਚ ਦਾਇਰ ਕੀਤੀ ਗਈ ਨਵੀਂ ਅਰਜ਼ੀ ਵਿੱਚ ਮੰਗ ਕੀਤੀ ਗਈ ਹੈ ਕਿ ਕਿਉਂਕਿ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਇਸ ਲਈ ਉਨ੍ਹਾਂ ਨੂੰ ਮਨੁੱਖੀ ਆਧਾਰ ’ਤੇ ਪੈਰੋਲ ਦਿੱਤੀ ਜਾਵੇ।

ਵਕੀਲਾਂ ਅਨੁਸਾਰ, ਸਿੱਖ ਮਰਿਆਦਾ ਅਤੇ ਪਰਿਵਾਰਕ ਰਵਾਇਤਾਂ ਮੁਤਾਬਕ ਸਿਰਫ਼ ਅੰਤਿਮ ਸਸਕਾਰ ਹੀ ਨਹੀਂ, ਸਗੋਂ ਫੁੱਲ ਚੁਗਣ, ਅਸਥੀਆਂ ਜਲ ਪ੍ਰਵਾਹ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਸਮੇਤ ਸਾਰੀਆਂ ਧਾਰਮਿਕ ਰਸਮਾਂ ਨਿਭਾਉਣ ਲਈ ਘੱਟੋ-ਘੱਟ 10 ਤੋਂ 12 ਦਿਨਾਂ ਦਾ ਸਮਾਂ ਲੋੜੀਂਦਾ ਹੁੰਦਾ ਹੈ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਪੂਰੀ ਮਿਆਦ ਲਈ ਪੈਰੋਲ ਦਿੱਤੀ ਜਾਵੇ ਜਾਂ ਫਿਰ ਧਾਰਮਿਕ ਰਸਮਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪੜਾਵਾਂ ਵਿੱਚ ਰਾਹਤ ਦਿੱਤੀ ਜਾਵੇ।

ਕਾਨੂੰਨੀ ਟੀਮ ਨੇ ਸਪੱਸ਼ਟ ਕੀਤਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੌਲਿਕ ਅਤੇ ਮਨੁੱਖੀ ਅਧਿਕਾਰ ਹਨ ਕਿ ਉਹ ਪਰਿਵਾਰ ਦੇ ਅਜਿਹੇ ਦੁਖਦਾਈ ਸਮੇਂ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਗੰਭੀਰ ਤੋਂ ਗੰਭੀਰ ਮਾਮਲਿਆਂ ਵਿੱਚ ਵੀ ਪਰਿਵਾਰਕ ਮੈਂਬਰ ਦੇ ਦੇਹਾਂਤ ’ਤੇ ਅਦਾਲਤਾਂ ਵੱਲੋਂ ਪੈਰੋਲ ਦਿੱਤੀ ਜਾਂਦੀ ਰਹੀ ਹੈ।

ਹੁਣ ਡਿਊਟੀ ਮੈਜਿਸਟ੍ਰੇਟ ਵੱਲੋਂ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀ ਰਿਪੋਰਟ ਪੇਸ਼ ਕੀਤੀ ਜਾਂਦੀ ਹੈ, ਉਸ ਦੇ ਆਧਾਰ ’ਤੇ ਹੀ ਪੈਰੋਲ ਸਬੰਧੀ ਰਾਹਤ ਦਾ ਫੈਸਲਾ ਹੋਵੇਗਾ।

ਜਦੋਂ ਵਕੀਲਾਂ ਅਤੇ ਨੁਮਾਇੰਦਿਆਂ ਤੋਂ ਪੁੱਛਿਆ ਗਿਆ ਕਿ ਕੀ ਪੈਰੋਲ ਮਿਲਣ ਤੱਕ ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਰੋਕਿਆ ਜਾਵੇਗਾ, ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੱਕ ਪਰਿਵਾਰ ਇੰਤਜ਼ਾਰ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਜੋ ਪੋਤਾ ਆਪਣੀ ਦਾਦੀ ਨੂੰ ਆਖਰੀ ਵਿਦਾਈ ਦੇ ਸਕੇ। ਹਾਲਾਂਕਿ, ਅਦਾਲਤ ਦੇ ਹੁਕਮਾਂ ਅਤੇ ਸਰਕਾਰ ਦੇ ਜਵਾਬ ਤੋਂ ਬਾਅਦ ਪਰਿਵਾਰ ਨਾਲ ਸਲਾਹ-ਮਸ਼ਵਰਾ ਕਰਕੇ ਹੀ ਅੰਤਿਮ ਸੰਸਕਾਰ ਦੀ ਤਰੀਕ ਅਤੇ ਸਮਾਂ ਤੈਅ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News