ਗਿਆਨੀ ਰਘਬੀਰ ਸਿੰਘ ਤੋਂ ਦੋਸ਼ ਸਾਬਤ ਕਰਨ ਲਈ ਸਬੂਤਾਂ ਸਮੇਤ ਜਵਾਬ ਦੀ ਮੰਗ, 24 ਘੰਟੇ ਬੀਤੇ, ਕੋਈ ਜਵਾਬ ਨਹੀਂ
Harmandir Sahib Head Granthi SGPC Ultimatum; ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਲਾਏ ਗਏ ਦੇਸ਼ ਸਾਬਤ ਕਰਨ ਲਈ ਦਿੱਤੇ ਗਏ 72 ਘੰਟੇ ਦੇ ਅਲਟੀਮੇਟਮ ਤੋਂ ਬਾਅਦ ਅੱਜ ਦੋਵਾਂ ਧਿਰਾਂ ਵਿਚਾਲੇ ਸ਼ਾਂਤੀ ਬਣੀ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਨੂੰ ਦੇਸ਼ ਸਾਬਰ ਕਰਨ ਵਾਸਤੇ ਦਿੱਤਾ ਸਮਾਂ ਐਤਵਾਰ 22 ਫਰਵਰੀ ਨੂੰ ਖਤਮ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਸੀ ਕਿ ਜੇ ਗਿਆਨੀ ਰਘਬੀਰ ਸਿੰਘ 72 ਘੰਟਿਆਂ ‘ਚ ਸਬੂਤਾਂ ਸਣੇ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਖ਼ਿਲਾਫ ਕਾਰਵਾਈ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਹਾਲ ਅੱਜ 24 ਘੰਟੇ ਬੀਤਣ ਮਗਰੋਂ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਨਾ ਤਾਂ ਕੋਈ ਪ੍ਰਤੀਕਰਮ ਆਇਆ ਹੈ ਅਤੇ ਨਾ ਹੀ ਦਿੱਤੇ ਗਏ ਅਲਟੀਮੇਟਮ ਬਾਰੇ ਸ਼੍ਰੋਮਣੀ ਕਮੇਟੀ ਕੋਲ ਕੋਈ ਜਵਾਬ ਪੁੱਜਿਆ ਹੈ।
ਇਸ ਦੌਰਾਨ ਸਿੱਖ ਆਗੂ ਭਾਈ ਮੋਹਕਮ ਸਿੰਘ, ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਸਤਨਾਮ ਸਿੰਘ ਮਨਾਵਾਂ, ਜਰਨੈਲ ਸਿੰਘ ਸਖੀਰਾ ਆਦਿ ਨੇ ਸਾਂਝੇ ਬਿਆਨ ‘ਚ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ‘ਤੇ ਜੇ ਦੋਸ਼ ਲਾਏ ਹਨ, ਉਸ ਨਾਲ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਹਿਲਾਂ ਹੀ ਲਾਏ ਗਏ ਦੇਸ਼ਾਂ ਤੇ ਮੋਹਰ ਲੱਗੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਨ੍ਹਾਂ ਦੇਸ਼ਾ ਦੀ ਪੜਤਾਲ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ 12 ਘੰਟੇ ਦਾ ਅਲਟੀਮੇਟਮ ਦੇ ਕੇ ਕਾਨੂੰਨੀ ਕਾਰਵਾਈ ਦੀ ਧਮਕੀ ਦੇਣਾ ਉਚਿਤ ਨਹੀਂ ਹੈ।