Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪਾਕਿਸਤਾਨੀ ਨੈੱਟਫਲਿਕਸ ਸੀਰੀਜ਼ ’ਤੇ ਭਾਰਤ ’ਚ ਪਾਬੰਦੀ ਲਾਉਣ ਦੀ ਮੰਗ, AICWA ਨੇ PM ਮੋਦੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ: ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਭਾਰਤ ਵਿੱਚ ਪਾਕਿਸਤਾਨੀ ਸਮੱਗਰੀ ਦੇ ਪ੍ਰਸਾਰਣ ’ਤੇ ਰੋਕ ਲਾਉਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਐਸੋਸੀਏਸ਼ਨ ਨੇ ਖ਼ਾਸ ਤੌਰ ’ਤੇ ਨੈੱਟਫਲਿਕਸ ਦੀ ਆਉਣ ਵਾਲੀ ਪਾਕਿਸਤਾਨੀ ਸੀਰੀਜ਼ ‘ਜੋ ਬਚੇ ਹੈਂ ਸੰਗ ਸਮੇਟ ਲੋ’ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦੀ ਅਪੀਲ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਾਕਿਸਤਾਨੀ ਨੈੱਟਫਲਿਕਸ ਸੀਰੀਜ਼ ’ਤੇ ਭਾਰਤ ’ਚ ਪਾਬੰਦੀ ਲਾਉਣ ਦੀ ਮੰਗ, AICWA ਨੇ PM ਮੋਦੀ ਨੂੰ ਲਿਖਿਆ ਪੱਤਰ
  • 4 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ‘ਜੋ ਬਚੇ ਹੈਂ ਸੰਗ ਸਮੇਟ ਲੋ’ ਦਾ ਕੀਤਾ ਵਿਰੋਧ
  • OTT ਪਲੇਟਫਾਰਮਾਂ ਲਈ ਸਖ਼ਤ ਤੇ ਸਥਾਈ ਕਾਨੂੰਨ ਬਣਾਉਣ ਦੀ ਵੀ ਅਪੀਲ

ਨਵੀਂ ਦਿੱਲੀ: ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਭਾਰਤ ਵਿੱਚ ਪਾਕਿਸਤਾਨੀ ਸਮੱਗਰੀ ਦੇ ਪ੍ਰਸਾਰਣ ’ਤੇ ਰੋਕ ਲਾਉਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਐਸੋਸੀਏਸ਼ਨ ਨੇ ਖ਼ਾਸ ਤੌਰ ’ਤੇ ਨੈੱਟਫਲਿਕਸ ਦੀ ਆਉਣ ਵਾਲੀ ਪਾਕਿਸਤਾਨੀ ਸੀਰੀਜ਼ ‘ਜੋ ਬਚੇ ਹੈਂ ਸੰਗ ਸਮੇਟ ਲੋ’ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦੀ ਅਪੀਲ ਕੀਤੀ ਹੈ।

ਮੰਗਲਵਾਰ, 24 ਨਵੰਬਰ ਨੂੰ ਲਿਖੇ ਪੱਤਰ ਦੀ ਕਾਪੀ ਐਸੋਸੀਏਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਵੀ ਸਾਂਝੀ ਕੀਤੀ। ਇਸ ਵਿੱਚ OTT ਪਲੇਟਫਾਰਮਾਂ ਨੂੰ ਭਾਰਤ ਵਿੱਚ ਪਾਕਿਸਤਾਨੀ ਫ਼ਿਲਮਾਂ, ਵੈੱਬ ਸੀਰੀਜ਼, ਗੀਤਾਂ ਅਤੇ ਹੋਰ ਮਨੋਰੰਜਨ ਸਮੱਗਰੀ ਦਾ ਪ੍ਰਸਾਰਣ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

AICWA ਨੇ ਆਪਣੇ ਪੱਤਰ ਵਿੱਚ ਪੁਲਵਾਮਾ ਅਤੇ ਪਹਿਲਗਾਮ ਹਮਲਿਆਂ ਤੋਂ ਬਾਅਦ ਪਾਕਿਸਤਾਨੀ ਕਲਾਕਾਰਾਂ ’ਤੇ ਲਾਈਆਂ ਗਈਆਂ ਪਾਬੰਦੀਆਂ ਦਾ ਹਵਾਲਾ ਵੀ ਦਿੱਤਾ। ਐਸੋਸੀਏਸ਼ਨ ਮੁਤਾਬਕ 8 ਮਈ 2025 ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਸਟ੍ਰੀਮਿੰਗ ਪਲੇਟਫਾਰਮਾਂ, ਇੰਟਰਮੀਡੀਅਰੀਜ਼ ਅਤੇ ਹੋਰ ਸੇਵਾਵਾਂ ਨੂੰ ਭਾਰਤ ਵਿੱਚ ਪਾਕਿਸਤਾਨੀ ਸਮੱਗਰੀ ਦਿਖਾਉਣ ਤੋਂ ਰੋਕਣ ਲਈ ਕਿਹਾ ਗਿਆ ਸੀ। ਜਥੇਬੰਦੀ ਦਾ ਤਰਕ ਹੈ ਕਿ ਇਸ ਸੀਰੀਜ਼ ਦਾ ਪ੍ਰਸਾਰਣ ਉਸ ਐਡਵਾਈਜ਼ਰੀ ਦੀ ਭਾਵਨਾ ਦੇ ਉਲਟ ਹੋਵੇਗਾ।

ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਾਰੇ OTT ਪਲੇਟਫਾਰਮਾਂ ਵੱਲੋਂ ਐਡਵਾਈਜ਼ਰੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ 4 ਦਸੰਬਰ ਨੂੰ ਨਿਰਧਾਰਤ ਸੀਰੀਜ਼ ਦੀ ਰਿਲੀਜ਼ ਭਾਰਤ ਵਿੱਚ ਰੋਕੀ ਜਾਵੇ। ਇਸ ਦੇ ਨਾਲ ਹੀ ਭਵਿੱਖ ਵਿੱਚ ਪਾਕਿਸਤਾਨੀ ਕਲਾਕਾਰਾਂ, ਪ੍ਰੋਡਕਸ਼ਨਾਂ ਅਤੇ ਮਨੋਰੰਜਨ ਸਮੱਗਰੀ ਨੂੰ ਭਾਰਤੀ ਸਿਨੇਮਾ, ਟੈਲੀਵਿਜ਼ਨ ਅਤੇ OTT ਪਲੇਟਫਾਰਮਾਂ ’ਤੇ ਦਿਖਾਉਣ ਤੋਂ ਰੋਕਣ ਲਈ ਸਖ਼ਤ ਅਤੇ ਸਥਾਈ ਕਾਨੂੰਨ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ।

ਕੀ ਹੈ ਸੀਰੀਜ਼ ਦੀ ਕਹਾਣੀ ਤੇ ਸਟਾਰਕਾਸਟ ?
‘ਜੋ ਬਚੇ ਹੈਂ ਸੰਗ ਸਮੇਟ ਲੋ’, ਜਿਸ ਨੂੰ ‘ਆਲ ਦ ਲਵ ਆਵਰ ਹਾਰਟਸ ਕੈਰੀ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਲੇਖਿਕਾ ਫਰਹਤ ਇਸ਼ਤਿਆਕ ਦੇ ਇਸੇ ਨਾਂ ਦੇ ਮਸ਼ਹੂਰ ਉਰਦੂ ਨਾਵਲ ’ਤੇ ਆਧਾਰਿਤ ਰੋਮਾਂਟਿਕ ਡਰਾਮਾ ਹੈ। ਇਸ ਵਿੱਚ ਫਵਾਦ ਖਾਨ, ਮਾਹਿਰਾ ਖਾਨ, ਸਨਮ ਸਈਦ ਅਤੇ ਅਹਦ ਰਜ਼ਾ ਮੀਰ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਤੋਂ ਇਲਾਵਾ ਹਾਨੀਆ ਆਮਿਰ, ਹਮਜ਼ਾ ਅਲੀ ਅੱਬਾਸੀ, ਇਕਰਾ ਅਜ਼ੀਜ਼, ਮਾਇਆ ਅਲੀ ਅਤੇ ਬਿਲਾਲ ਅਸ਼ਰਫ ਵੀ ਅਹਿਮ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਮੋਮੀਨਾ ਦੁਰੈਦ ਵੱਲੋਂ ਨਿਰਦੇਸ਼ਿਤ ਅਤੇ ਨਿਰਮਿਤ ਇਸ ਸੀਰੀਜ਼ ਵਿੱਚ ਤਿੰਨ ਪੀੜ੍ਹੀਆਂ ਦੀਆਂ ਛੇ ਪ੍ਰੇਮ ਕਹਾਣੀਆਂ ਦਿਖਾਈਆਂ ਜਾਣਗੀਆਂ। ਇਸ ਦਾ ਪ੍ਰੀਮੀਅਰ 4 ਦਸੰਬਰ 2026 ਨੂੰ ਨੈੱਟਫਲਿਕਸ ’ਤੇ ਹੋਣਾ ਤੈਅ ਹੈ। ਹਾਲਾਂਕਿ, ਭਾਰਤ ਵਿੱਚ ਇਸ ਦੇ ਪ੍ਰਸਾਰਣ ਬਾਰੇ ਪਲੇਟਫਾਰਮ ਵੱਲੋਂ ਅਜੇ ਤੱਕ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News