Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮਿਹਨਤਕਸ਼ ਪਰਿਵਾਰਾਂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਰਾਜਨੀਤੀ ਨੂੰ ਗੰਦਾ ਕਰਦੀ ਹੈ: ਡਾ. ਇੰਦਰਬੀਰ ਸਿੰਘ ਨਿੱਜਰ

Latest News: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਾਲੀਆ ਦਿਨਾਂ ਵਿੱਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਇਨ੍ਹਾਂ ਬਿਆਨਾਂ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਤਰ੍ਹਾਂ ਦੀ ਸ਼ਬਦਾਵਲੀ ਨਾ ਸਿਰਫ਼ ਵਿਅਕਤੀਗਤ ਤੌਰ ’ਤੇ ਕਿਸੇ ਮੰਤਰੀ ਦੀ ਬੇਇੱਜ਼ਤੀ ਕਰਦੀ ਹੈ, ਸਗੋਂ ਮਿਹਨਤਕਸ਼ […]
ਲੇਖਕ : ਪ੍ਰਕਾਸ਼ਿਤ: 

Latest News: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਾਲੀਆ ਦਿਨਾਂ ਵਿੱਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਇਨ੍ਹਾਂ ਬਿਆਨਾਂ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਤਰ੍ਹਾਂ ਦੀ ਸ਼ਬਦਾਵਲੀ ਨਾ ਸਿਰਫ਼ ਵਿਅਕਤੀਗਤ ਤੌਰ ’ਤੇ ਕਿਸੇ ਮੰਤਰੀ ਦੀ ਬੇਇੱਜ਼ਤੀ ਕਰਦੀ ਹੈ, ਸਗੋਂ ਮਿਹਨਤਕਸ਼ ਪਰਿਵਾਰਾਂ ਅਤੇ ਆਮ ਘਰਾਂ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦੀ ਹੈ।

ਇਸ ਮਾਮਲੇ ’ਤੇ ਬਿਆਨ ਦਿੰਦਿਆਂ ਸਾਬਕਾ ਕੈਬਨਟ ਮੰਤਰੀ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਆਮ ਘਰਾਂ ਤੋਂ ਉੱਠ ਕੇ ਮਿਹਨਤ ਅਤੇ ਕਿਰਤ ਦੇ ਜ਼ਰੀਏ ਲੋਕਤੰਤਰ ਵਿੱਚ ਅੱਗੇ ਵਧਣਾ ਹਰ ਕਿਸੇ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜਦੋਂ ਮਿਹਨਤਕਸ਼ ਪਰਿਵਾਰਾਂ ਦੇ ਬੱਚੇ ਜਨਤਾ ਦੇ ਭਰੋਸੇ ਨਾਲ ਵਿਧਾਇਕ ਜਾਂ ਮੰਤਰੀ ਬਣਦੇ ਹਨ, ਤਾਂ ਪੁਰਾਣੀਆਂ ਪਾਰਟੀਆਂ ਦੇ ਕੁਝ ਨੇਤਾਵਾਂ ਨੂੰ ਇਹ ਕਾਮਯਾਬੀ ਹਜ਼ਮ ਨਹੀਂ ਹੁੰਦੀ। ਇਸੇ ਕਰਕੇ ਉਹ ਅਪਮਾਨਜਨਕ ਅਤੇ ਤੋਹਿਨਾਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ।

ਡਾ. ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਨੀਤੀ ਵਿੱਚ ਸ਼ਬਦਾਂ ਦੀ ਬਹੁਤ ਅਹਿਮੀਅਤ ਹੁੰਦੀ ਹੈ। ਕਿਸੇ ਦੀ ਜਾਤ, ਧਰਮ, ਕਿੱਤੇ ਜਾਂ ਸਮਾਜਿਕ ਪਿਛੋਕੜ ਬਾਰੇ ਗਲਤ ਅਤੇ ਘਟੀਆ ਟਿੱਪਣੀਆਂ ਕਰਨਾ ਲੋਕਤੰਤਰ ਦੀ ਰੂਹ ਦੇ ਖ਼ਿਲਾਫ਼ ਹੈ। ਉਨ੍ਹਾਂ ਯਾਦ ਦਿਵਾਇਆ ਕਿ ਤਰਨਤਾਰਨ ਚੋਣਾਂ ਦੌਰਾਨ ਵੀ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਅਜਿਹੀ ਦਲਿਤ-ਵਿਰੋਧੀ ਭਾਸ਼ਾ ਵਰਤੀ ਗਈ ਸੀ, ਜਿਸ ਨੇ ਸਮਾਜ ਵਿੱਚ ਨਕਾਰਾਤਮਕ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਭਾਰਤ ਇੱਕ ਬਹੁ-ਧਰਮੀ ਅਤੇ ਬਹੁ-ਸੰਸਕ੍ਰਿਤਿਕ ਦੇਸ਼ ਹੈ, ਜਿੱਥੇ ਹਰ ਕਿਸੇ ਨੂੰ ਆਪਸੀ ਆਦਰ ਅਤੇ ਸੰਵੇਦਨਸ਼ੀਲਤਾ ਨਾਲ ਗੱਲ ਕਰਨੀ ਚਾਹੀਦੀ ਹੈ। ਦੋ-ਚਾਰ ਲੋਕਾਂ ਨੂੰ ਖੁਸ਼ ਕਰਨ ਲਈ ਕੀਤੀ ਗਈ ਅਪਮਾਨਜਨਕ ਬੋਲਚਾਲ ਬਾਕੀ ਸਮਾਜ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ, ਜਿਸਦੇ ਨਤੀਜੇ ਲੰਮੇ ਸਮੇਂ ਤੱਕ ਰਹਿੰਦੇ ਹਨ।

ਅੰਤ ਵਿੱਚ ਡਾ. ਨਿੱਜਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਾਂਗਰਸ ਆਪਣੇ ਆਗੂਆਂ ਦੀ ਜ਼ੁਬਾਨ ’ਤੇ ਕਾਬੂ ਨਹੀਂ ਪਾਂਦੀ, ਤਾਂ ਇਸ ਦਾ ਸਿਆਸੀ ਨੁਕਸਾਨ ਪਾਰਟੀ ਨੂੰ ਹੀ ਭੁਗਤਣਾ ਪਵੇਗਾ। ਲੋਕ ਹੁਣ ਸਭ ਕੁਝ ਦੇਖ ਰਹੇ ਹਨ ਅਤੇ ਅਜਿਹੀ ਭਾਸ਼ਾ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News