ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਨਾਲ ਬੇਅਦਬੀ; ਮੁਲਜ਼ਮ ਗ੍ਰਿਫ਼ਤਾਰ
Latest News: ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਤੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਨੇ ਸੂਬੇ ਭਰ ਵਿੱਚ ਤੀਖ਼ੀ ਪ੍ਰਤੀਕਿਰਿਆ ਪੈਦਾ ਕਰ ਦਿੱਤੀ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਇੱਕ ਪੱਗਧਾਰੀ ਵਿਅਕਤੀ ਨੂੰ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਨਾਲ ਅਪਮਾਨਜਨਕ ਹਰਕਤਾਂ ਕਰਦੇ ਹੋਏ ਵੇਖਿਆ ਗਿਆ, ਜਿਸ ਵਿੱਚ ਉਹ ਤਸਵੀਰਾਂ ‘ਤੇ ਪੈਰ ਰੱਖਦਾ ਅਤੇ ਥੁੱਕਦਾ ਨਜ਼ਰ ਆ ਰਿਹਾ ਹੈ।
ਹਿੰਦੂ ਨੇਤਾਵਾਂ ਨੇ ਦੋਸ਼ੀ ਵਿਅਕਤੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਸ ਨੇ ਪੁਲੀਸ ਨੂੰ ਮਾਨਸਿਕ ਰੋਗੀ ਦੱਸ ਕੇ ਮਾਮਲੇ ਨੂੰ ਹਲਕਾ ਨਾ ਕਰਨ ਦੀ ਚਿਤਾਵਨੀ ਦਿੱਤੀ।
ਅੰਮ੍ਰਿਤਸਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਐਫਆਈਆਰ ਦਰਜ
ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਦੀ ਧਾਰਾ 298 ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਹੈ।ਇਸ ਮਾਮਲੇ ‘ਚ ਅਖਿਲ ਭਾਰਤੀ ਹਿੰਦੂ ਸੰਘਰਸ਼ ਕਮੇਟੀ ਦੇ ਪ੍ਰਧਾਨ ਸਚਿਨ ਮਾਹਿਰਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਦੱਸਿਆ ਕਿ 19 ਜਨਵਰੀ 2026 ਦੀ ਸ਼ਾਮ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਦੇਖੀ, ਜਿਸ ‘ਚ ਇਕ ਵਿਅਕਤੀ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਜ਼ਮੀਨ ‘ਤੇ ਰੱਖ ਕੇ, ਉਨ੍ਹਾਂ ‘ਤੇ ਪੈਰ ਰੱਖ ਕੇ ਅਪਮਾਨਜਨਕ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਅੰਮ੍ਰਿਤਸਰ ਦੇ ਨਾਨਕ ਮੰਡੀ ਇਲਾਕੇ ਦੀ ਗੰਡਾ ਵਾਲੀ ਗਲੀ ਦੀ ਹੈ। ਮੁਲਜ਼ਮ ਦੀ ਪਛਾਣ ਹਰਜੀਤ ਸਿੰਘ ਉਰਫ ਗੁੱਡੂ ਵਜੋਂ ਹੋਈ ਹੈ। ਸਚਿਨ ਨੇ ਕਿਹਾ ਕਿ ਇਸ ਘਟਨਾ ਨਾਲ ਹਿੰਦੂ ਸਮਾਜ ਵਿਚ ਭਾਰੀ ਗੁੱਸਾ ਹੈ, ਕਿਉਂਕਿ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਆਸਥਾ ਦਾ ਕੇਂਦਰ ਹਨ ਅਤੇ ਉਨ੍ਹਾਂ ਦਾ ਅਪਮਾਨ ਕਰਨ ਨਾਲ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ।
SHO ਨੇ ਕਿਹਾ- ਉਸਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ
ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਦੇ ਐਸਐਚਓ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਇੱਕ ਸ਼ਿਕਾਇਤ ਮਿਲੀ ਹੈ, ਜਿਸ ਵਿੱਚ ਧਾਰਮਿਕ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਅਜਿਹੀ ਹਰਕਤ ਕਿਉਂ ਕੀਤੀ।