Punjab News: ਗੜ੍ਹਸ਼ੰਕਰ ਤੋਂ ਬਹੁਤ ਹੀ ਮੰਦਭਾਗੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ‘ਚ ਪਾਵਨ ਸਰੂਪ ਦੇ ਅੰਗ ਪਾੜੇ ਗਏ ਹਨ।
ਇਹ ਘਟਨਾ ਪਿੰਡ ਨੂਰਪੁਰ ਜੱਟਾਂ ਦੇ ਗੁਰੂ ਘਰ ਦੀ ਹੈ। ਜਿੱਥੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਮੌਕੇ ਉੱਤੇ ਪੁਲਿਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।