Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

Punjab News:– ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਅਤੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ (ਐਲ.ਐਮ.ਟੀ.) ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਹੋਈ ਹੈ। ਝੋਨੇ ਦੇ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

Punjab News:– ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਅਤੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ (ਐਲ.ਐਮ.ਟੀ.) ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਹੋਈ ਹੈ।

ਝੋਨੇ ਦੇ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 10 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਲਾਭ ਦਿੱਤਾ ਗਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਪਟਿਆਲਾ ਜ਼ਿਲ੍ਹਾ ਹੁਣ ਤੱਕ 96852 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਪ੍ਰਦਾਨ ਕਰਕੇ ਸਭ ਤੋਂ ਅੱਗੇ ਹੈ।

ਝੋਨੇ ਦੀ ਆਮਦ ਦੇ ਸੰਬੰਧ ਵਿੱਚ, 10 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15180075.88 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15035129.93 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਜੋ ਕਿ 99 ਫ਼ੀਸਦ ਬਣਦਾ ਹੈ। ਕੁੱਲ 13567492.78 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 90 ਫ਼ੀਸਦ ਦੇ ਕਰੀਬ ਬਣਦਾ ਹੈ। ਅਦਾਇਗੀਆਂ ਦੇ ਸਬੰਧ ਵਿੱਚ ਕਿਸਾਨਾਂ ਨੂੰ 34000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News