Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਇੱਕ ਵਿਅਕਤੀ ਕਾਂਗਰਸੀਆਂ ਤੋਂ ਕਾਗਜ਼ ਖੋਹ ਕੇ ਹੋਇਆ ਫ਼ਰਾਰ

Punjab News: ਜਿਵੇਂ ਹੀ ਅੱਜ ਨਾਭਾ ਤਹਿਸੀਲ ਕੰਪਲੈਕਸ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਕਾਗਜ਼ ਭਰਨੇ ਸ਼ੁਰੂ ਕੀਤੇ ਗਏ ਤਾਂ ਤਹਿਸੀਲ ਕੰਪਲੈਕਸ ਵਿਚੋਂ ਸ਼ਰੇਆਮ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਇਕ ਵਿਅਕਤੀ ਕਾਂਗਰਸੀ ਉਮੀਦਵਾਰ ਕੋਲੋਂ ਕਾਗਜ ਖੋਹ ਕੇ ਫਰਾਰ ਹੋ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਬਨੇੜਾ ਕਲਾਂ ਦੇ ਸਰਪੰਚ ਭੀਮ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਤਾਇਨਾਤ ਹੋਣ ਦੇ ਬਾਵਜੂਦ ਇੱਕ ਵਿਅਕਤੀ ਕਾਂਗਰਸੀਆਂ ਤੋਂ ਕਾਗਜ਼ ਖੋਹ ਕੇ ਹੋਇਆ ਫ਼ਰਾਰ

Punjab News: ਜਿਵੇਂ ਹੀ ਅੱਜ ਨਾਭਾ ਤਹਿਸੀਲ ਕੰਪਲੈਕਸ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਕਾਗਜ਼ ਭਰਨੇ ਸ਼ੁਰੂ ਕੀਤੇ ਗਏ ਤਾਂ ਤਹਿਸੀਲ ਕੰਪਲੈਕਸ ਵਿਚੋਂ ਸ਼ਰੇਆਮ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਇਕ ਵਿਅਕਤੀ ਕਾਂਗਰਸੀ ਉਮੀਦਵਾਰ ਕੋਲੋਂ ਕਾਗਜ ਖੋਹ ਕੇ ਫਰਾਰ ਹੋ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਬਨੇੜਾ ਕਲਾਂ ਦੇ ਸਰਪੰਚ ਭੀਮ ਸਿੰਘ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹੋਣ ਦੇ ਬਾਵਜੂਦ ਵੀ ਕੋਈ ਵਿਅਕਤੀ ਤਹਿਸੀਲ ਕੰਪਲੈਕਸ ਵਿਖੇ ਸੁਰੱਖਿਅਤ ਨਹੀਂ ਕਿਉਂ ਕਿ ਸ਼ਰੇਆਮ ਇਕ ਵਿਅਕਤੀ ਉਨ੍ਹਾਂ ਦੇ ਜ਼ੋਨ ਦੀ ਕਾਂਗਰਸੀ ਉਮੀਦਵਾਰ ਸਾਬਕਾ ਸਰਪੰਚ ਗੁਰਮੀਤ ਕੌਰ ਸ਼ਰੇਆਮ ਕਾਗਜ ਖੋਹ ਕੇ ਫ਼ਰਾਰ ਹੋ ਗਿਆ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸਰਕਾਰ ਆਪਣੀ ਹਾਰ ਨੂੰ ਦੇਖਦੇ ਹੋਏ ਸਰੇਆਮ ਧੱਕੇਸ਼ਾਹੀ ‘ਤੇ ਉਤਰ ਆਈ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਕੀਮਤ ਬਰਦਾਸ਼ਤ ਨਹੀਂ ਕਰੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਸਰੇਆਮ ਧੱਕੇਸ਼ਾਹੀ ਹੈ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਪੰਜਾਬ ਦੇ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਨਾਭਾ ਹਲਕੇ ਵਿਚ ਉਨ੍ਹਾਂ ਨੂੰ ਪੂਰਾ ਡਰ ਹੈ, ਕਿਉਂ ਕਿ ਪੰਜਾਬ ਸਰਕਾਰ ਸ਼ਰੇਆਮ ਅਫ਼ਸਰ ਸ਼ਾਹੀ ਜ਼ਰੀਏ ਉਨ੍ਹਾਂ ਦੇ ਉਮੀਦਵਾਰਾਂ ਨਾਲ ਧੱਕਾ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News