Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

DGP ਗੌਰਵ ਯਾਦਵ ਦੀ ਹਾਈਕੋਰਟ ‘ਚ ਪੇਸ਼ੀ, ਮੋਹਾਲੀ ਦੇ ਰਾਣਾ ਬਲਾਚੌਰੀਆ ਕਤਲਕਾਂਡ ਦੀ ਹੋਈ ਸੁਣਵਾਈ

ਮੋਹਾਲੀ ਵਿੱਚ ਬੀਤੇ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਕਤਲਕਾਂਡ ਵਿੱਚ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਪੰਜਾਬ ਦੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ), ਐਸਐਸਪੀ ਮੋਹਾਲੀ, ਡੀਆਈਜੀ ਰੋਪੜ ਰੇਂਜ ਅਤੇ ਐਸਟੀਐਫ ਚੀਫ ਵੀ ਅਦਾਲਤ ਵਿੱਚ ਮੌਜੂਦ ਰਹੇ। ਡੀਜੀਪੀ ਪੰਜਾਬ […]
Nishant Malyan
By : Updated On: 28 Jan 2026 20:27:PM
DGP ਗੌਰਵ ਯਾਦਵ ਦੀ ਹਾਈਕੋਰਟ ‘ਚ ਪੇਸ਼ੀ, ਮੋਹਾਲੀ ਦੇ ਰਾਣਾ ਬਲਾਚੌਰੀਆ ਕਤਲਕਾਂਡ ਦੀ ਹੋਈ ਸੁਣਵਾਈ

ਮੋਹਾਲੀ ਵਿੱਚ ਬੀਤੇ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਕਤਲਕਾਂਡ ਵਿੱਚ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਪੰਜਾਬ ਦੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ), ਐਸਐਸਪੀ ਮੋਹਾਲੀ, ਡੀਆਈਜੀ ਰੋਪੜ ਰੇਂਜ ਅਤੇ ਐਸਟੀਐਫ ਚੀਫ ਵੀ ਅਦਾਲਤ ਵਿੱਚ ਮੌਜੂਦ ਰਹੇ।

ਇਸ਼ਤਿਹਾਰ

ਡੀਜੀਪੀ ਪੰਜਾਬ ਨੇ ਹਾਈਕੋਰਟ ਨੂੰ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਕਰੀਬ 300 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੇ ਹਾਈਕੋਰਟ ਨੇ ਸਖ਼ਤ ਟਿਪਣੀ ਕਰਦੇ ਹੋਇਆ ਸਵਾਲ ਕੀਤਾ ਕਿ ਇਹ ਆਪ੍ਰੇਸ਼ਨ ਦੋ-ਤਿੰਨ ਸਾਲ ਪਹਿਲਾਂ ਕਿਉਂ ਸ਼ੁਰੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਹਾਈਕੋਰਟ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਅਜਿਹੇ ਆਪ੍ਰੇਸ਼ਨ ਕਿਉਂ ਸ਼ੁਰੂ ਨਹੀਂ ਕੀਤੇ ਜਾਂਦੇ ਹਨ ਅਤੇ ਇਹ ਵੀ ਸਪਸ਼ਟ ਕੀਤਾ ਕਿ ਆਪ੍ਰੇਸ਼ਨ ਦੇ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇ।

ਡੀਜੀਪੀ ਪੰਜਾਬ ਨੇ ਦਲੀਲ ਦਿੱਤੀ ਹੈ ਕਿ ਪੰਜਾਬ ਵਿੱਚ ਅਪਰਾਧ ਬਾਕੀ ਸੂਬਿਆਂ ਦੀ ਤੁਲਨਾ ਨਾਲੋਂ ਘੱਟ ਹਨ। ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਅਜਿਹੇ ਵਿੱਚ ਇਸ ਦੀ ਤੁਲਨਾ ਬਾਕੀ ਸੂਬਿਆਂ ਨਾਲ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਡੀਜੀਪੀ ਤੋਂ ਪੁੱਛਗਿੱਛ ਕੀਤੀ, ਫਿਰੌਤੀ ਦੇ ਰੂਪ ਵਿੱਚ ਮੰਗੇ ਜਾ ਰਹੇ ਪੈਸਿਆਂ ਨੂੰ ਟ੍ਰੇਸ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਹਨ। ਉਹ ਪੈਸੇ ਕਿੱਥੇ ਜਾ ਰਹੇ ਹਨ ਅਤੇ ਉਸ ਦਾ ਰਸਤਾ ਕੀ ਹੈ।

ਕਾਰਵਾਈ ਛੋਟੇ ਕਾਂਸਟੇਬਲਾਂ ‘ਤੇ ਕਿਉਂ ਥੋਪੀ ਜਾਂਦੀ ਹੈ?
ਹਾਈਕੋਰਟ ਨੇ ਕਿਹਾ ਕਿ ਹਰ ਰੋਜ਼ ਸੈਕੜੇ ਕਰੋੜ ਰੁਪਏ ਜਾ ਰਹੇ ਹਨ, ਇਸ ‘ਤੇ ਕੀ ਜਾਂਚ ਹੋ ਰਹੀ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਈਡੀ ਨੂੰ ਵੀ ਧਿਆਨ ਦੇਣ ਦੀ ਜ਼ਰੂਰਤ ਹੈ।

ਅਦਾਲਤ ਨੇ ਇਹ ਵੀ ਕਿਹਾ ਕਿ ਜਦੋਂ ਕੋਈ ਘਟਨਾ ਹੁੰਦੀ ਹੈ ਤਾਂ ਕਾਰਵਾਈ ਸਿਰਫ ਛੋਟੇ ਕਾਂਸਟੇਬਲਾਂ ‘ਤੇ ਸੁੱਟ ਦਿੱਤੀ ਜਾਂਦੀ ਹੈ। ਐਸਐਸਪੀ ਪੱਧਰ ‘ਤੇ ਕਾਰਵਾਈ ਕਿਉਂ ਨਹੀਂ ਹੁੰਦੀ ਹੈ। ਐਸਐਸਪੀ ਮੋਹਾਲੀ ਤੋਂ ਪੁੱਛਿਆ ਗਿਆ ਕਿ ਹੱਤਿਆ ਕਰਨ ਵਾਲੇ ਗੈਂਗਸਟਰਾਂ ਨੂੰ ਫੜਨ ਵਿੱਚ 25 ਦਿਨ ਕਿਉਂ ਲਗੇ, 25 ਦਿਨ ਬਹੁਤ ਜ਼ਿਆਦਾ ਹਨ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਕਈ ਘਟਨਾਵਾਂ ਵਿੱਚ ਪਾਕਿਸਤਾਨ ਦਾ ਹੱਥ ਵੀ ਸਾਹਮਣੇ ਆਇਆ ਹੈ। ਹਾਈਕੋਰਟ ਨੇ ਕਿਹਾ ਕਿ ਗਾਣਿਆਂ ਵਿੱਚ ਗੈਂਗਸਟਰਾਂ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਹਾਈਕੋਰਟ ਨੇ ਪੁੱਛਿਆ ਕਿ ਪੰਜਾਬ ਪੁਲਿਸ ਕੋਲ 88 ਹਜ਼ਾਰ ਪੁਲਿਸ ਮੁਲਾਜ਼ਮ ਹਨ। ਜਿਨ੍ਹਾਂ ਵਿੱਚ ਕਿਨ੍ਹੇ ਵੀਵੀਆਈਪੀ ਡਿਊਟੀ ‘ਤੇ ਤੈਨਾਤ ਕੀਤੇ ਜਾਂਦੇ ਹਨ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਆਮ ਜਨਤਾ ਨੂੰ ਪ੍ਰੋਗਰਾਮਾਂ ਵਿੱਚ 7 ਤੋਂ 8 ਸੁਰੱਖਿਆ ਮੁਲਜ਼ਮ ਦਿੱਤੇ ਜਾਂਦੇ ਹਨ, ਜਦ ਕਿ ਸਿਆਸੀ ਪ੍ਰੋਗਰਾਮਾਂ ਵਿੱਚ 200 ਤੋਂ ਜ਼ਿਆਦਾ ਦੀ ਤੈਨਾਤੀ ਕੀਤੀ ਜਾਂਦੀ ਹੈ। ਅਜਿਹਾ ਕਿਉਂ?

Read Latest News and Breaking News at Daily Post TV, Browse for more News

Ad
Ad

Punjab District News